ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਧਾਰਾ 144 ਅੱਜ ਤੋਂ ਲਾਗੂ, ਕਿਸ ਤਰੀਕ ਤੱਕ ਲਾਗੂ ਰਹੇਗੀ ਧਾਰਾ 144,ਪੜ੍ਹੋ ਪੂਰੀ ਖ਼ਬਰ

0
741

ਪੰਜਾਬ ਡੈਕਸ,15 ਫਰਵਰੀ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਬਰਨਾਲਾ ਵਿੱਚ ਕ੍ਰਿਮੀਨਲ ਪ੍ਰੋਸੀਜਰ ਕੋਡ (CRPC) ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ  ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ। ਅਤੇ ਇਸ ਦੇ ਨਾਲ ਹੀ ਧਾਰਾ 144 ਲਾਗੂ ਹੋਣ ਨਾਲ ਜਨਤਕ ਥਾਵਾਂ ‘ਤੇ ਹਰ ਕਿਸਮ ਦੇ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੈ। ਕੇਂਦਰ ਸਰਕਾਰ ਵੱਲੋਂ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ 10ਵੀਂ ਅਤੇ 12ਵੀਂ ਜਮਾਤ ਦੀਆਂ ਸੀ.ਬੀ.ਐੱਸ.ਈ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਹ ਹੁਕਮ 15 ਫਰਵਰੀ 2025 ਤੋਂ 4 ਅਪ੍ਰੈਲ 2025 ਤੱਕ ਲਾਗੂ ਰਹੇਗਾ। ਇਸ ਦਾ ਉਦੇਸ਼ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੇ ਵਿਘਨ ਨੂੰ ਰੋਕਣਾ ਅਤੇ ਅਨੁਸ਼ਾਸਨ ਬਣਾਈ ਰੱਖਣਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਹੁਕਮ ਪ੍ਰੀਖਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨੂੰ ਰੋਕਣ ਲਈ ਜਾਰੀ ਕੀਤਾ ਗਿਆ ਹੈ।

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭੀੜ ਇਕੱਠੀ ਕਰਨ ‘ਤੇ ਪਾਬੰਦੀ ਦੇ ਨਾਲ-ਨਾਲ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਚੌਕਸੀ ਰੱਖਣਗੀਆਂ। ਜੇਕਰ ਕੋਈ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਪ੍ਰੀਖਿਆਰਥੀਆਂ ਦੇ ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਕੇਂਦਰਾਂ ਦੇ ਬਾਹਰ ਬੇਲੋੜੀ ਭੀੜ ਨਾ ਪੈਦਾ ਕਰਨ ਅਤੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ। ਨਕਲ ਅਤੇ ਹਫੜਾ-ਦਫੜੀ ਨੂੰ ਰੋਕਣ ਲਈ ਇਹ ਹੁਕਮ ਜ਼ਰੂਰੀ ਹੈ। ਜਿੰਨਾ ਦੀ ਪਾਲਣਾ ਹਰੇਕ ਨਾਗਰਿਕ ਲਈ ਜਰੂਰੀ ਹੈ।