ਅੰਮ੍ਰਿਤਸਰ ‘ਚ ਟਿਫਨ ਬੰਬ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ alert, ਡ੍ਰੋਨ ਰਾਹੀਂ ਸਰਹੱਦ ਪਾਰੋਂ ਭੇਜੇ ਗ੍ਰਨੇਡ, ਭੀੜਭਾੜ ਵਾਲੇ ਇਲਾਕਿਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ

0
1700

ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਦੇ ਪਿੰਡ ਡਾਲੇਕੇ ‘ਚ ਐਤਵਾਰ ਸ਼ਾਮ ਨੂੰ ਟਿਫਨ ਬੰਬ ਬਰਾਮਦ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਡੀਜੀਪੀ ਗੁਪਤਾ ਨੇ ਲੋਕਾਂ ਨੂੰ ਵੀ ਅਲਰਟ ਰਹਿਣ ਦੀ ਅਪੀਲ ਕੀਤੀ ਤੇ ਦੱਸਿਆ ਕਿ ਇਹ ਬੰਬ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟਿਆ ਗਿਆ ਸੀ। ਇਸ ਵਿੱਚ 2 ਕਿਲੋ ਆਰਡੀਐਕਸ ਦੇ ਨਾਲ ਸਵਿਚ ਮਕੈਨਿਜ਼ਮ ਵਾਲਾ ਟਾਈਮ ਬੰਬ ਸੀ।

ਇਸ ਵਿਚ ਸਪਰਿੰਗ ਮਕੈਨਿਜ਼ਮ, ਮੈਗਨੇਟਿਕ ਅਤੇ 3 ਡੋਟੇਨੇਟਰ ਵੀ ਮਿਲੇ ਹਨ। ਡੀਜੀਪੀ ਨੇ ਦੱਸਿਆ ਕਿ ਸਰਹੱਦ ਪਾਰੋਂ ਅੱਤਵਾਦੀ ਸੰਗਠਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ। ਇਸ ਟਿਫਨ ਬੰਬ ਰਾਹੀਂ ਭੀੜਭਾੜ ਵਾਲੇ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ।

ਉਨ੍ਹਾਂ ਕਿਹਾ ਕਿ ਪਿਛਲੇ 4 ਮਹੀਨਿਆਂ ਦੌਰਾਨ ਸਰਹੱਦ ਪਾਰੋਂ ਕਰਾਸ ਬਾਰਡਰ ਗਤੀਵਿਧੀਆਂ ਵਧੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸ਼ੱਕੀ ਚੀਜ਼ ਦਿਖਾਈ ਦੇਣ ‘ਤੇ 112 ਨੰਬਰ ‘ਤੇ ਫੋਨ ਕੀਤਾ ਜਾਵੇ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)