ਅੰਮ੍ਰਿਤਸਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਇਹ ਮੰਗ ਪੱਤਰ ਸੀਐਮ ਭਗਵੰਤ ਮਾਨ ਦੇ ਵਿਆਹ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਕਿਓਰਿਟੀ ਵਲੋਂ ਕੀਤੀ ਗਈ ਚੈਕਿੰਗ ਨੂੰ ਲੈ ਕੇ ਦਿੱਤਾ ਗਿਆ ਹੈ।

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਦੋਂ ਗੁਰੂ ਸਾਹਿਬ ਦੇ ਸਰੂਪ ਸੀਐਮ ਹਾਊਸ ਗਏ ਤਾਂ ਉਨ੍ਹਾਂ ਦਾ ਸਨਮਾਨ ਨਹੀਂ ਕੀਤਾ ਗਿਆ। ਸਕਿਓਰਿਟੀ ਵਲੋਂ ਗੁਰੂ ਸਾਹਿਬ ਦੇ ਸਰੂਪਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਸਾਡੇ ਕੋਲ ਆ ਗਈ ਸੀ। ਅਸੀਂ ਵਿਆਹ ਵਿਚ ਕੋਈ ਵੀ ਰੁਕਾਵਟ ਨਹੀਂ ਸੀ ਪਾਉਣਾ ਚਾਹੁੰਦੇ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਵੀ ਕਿਹਾ ਕਿ ਜਦੋਂ ਵੀ ਕੋਈ ਗੁਰੂ ਸਾਹਿਬ ਦੇ ਸਰੂਪ ਆਪਣੇ ਘਰ ਲੈ ਕੇ ਜਾਂਦਾ ਹੈ ਤਾਂ ਉਸ ਦਾ ਫਰਜ਼ ਬਣਦਾ ਹੈ ਕਿ ਉਹ ਪੂਰਾ ਸਨਮਾਨ ਕਰੇ। ਸੀਐਮ ਹਾਊਸ ਵਿਚ ਗੁਰੂ ਸਾਹਿਬ ਦੇ ਸਰੂਪ ਖੋਲ੍ਹ ਕੇ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ। ਅਜਿਹਾ ਕਰਨ ਨਾਲ ਗੁਰੂ ਸਾਹਿਬ ਦਾ ਸਨਮਾਨ ਨਹੀਂ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ। ਕੁਝ ਗਾਈਡਲਾਈਨ ਬਣਾਈ ਜਾਵੇ ਤਾਂ ਜੋ ਅੱਗੇ ਤੋਂ ਅਜਿਹਾ ਨਾ ਹੋ ਸਕੇ।