ਨਵੀਂ ਦਿੱਲੀ| ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਨਾਲ ਮੰਡੋਲੀ ਜੇਲ੍ਹ (Mandoli Jail) ਭੇਜ ਦਿੱਤਾ ਗਿਆ ਹੈ। ਇਹ ਫ਼ੈਸਲਾ ਗੈਗਵਾਰ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਦੀ ਬਜਾਏ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਤਿਹਾੜ ਜੇਲ੍ਹ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਤਿਹਾੜ ਜੇਲ੍ਹ ‘ਚ ਗੈਂਗਵਾਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ। ਸੂਤਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈੱਲ ਨੰਬਰ 15 ਵਿੱਚ ਰੱਖਿਆ ਗਿਆ ਹੈ। ਲਾਰੈਂਸ ਬਿਸ਼ਨੋਈ ਨੂੰ ਰਾਤ ਕਰੀਬ 12.30 ਵਜੇ ਸਖ਼ਤ ਸੁਰੱਖਿਆ ਹੇਠ ਗੁਜਰਾਤ ਤੋਂ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ ਸੀ।