<p><strong>ਚੰਡੀਗੜ੍ਹ&comma; 8 ਨਵੰਬਰ &vert;<&sol;strong> ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਨੂੰ ਰੱਦ ਕਰਵਾਉਣ ਦੀਆਂ ਸਾਜ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਨਾਲ ਹੀ ਕਿਹਾ ਕਿ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮਾਣ-ਸਨਮਾਨ ਬਰਕਰਾਰ ਰੱਖਣ ਲਈ ਹਰ ਫਰੰਟ ’ਤੇ ਸੰਘਰਸ਼ ਕੀਤਾ ਜਾਵੇਗਾ।<&sol;p>&NewLine;<p>ਸੰਗਰੂਰ ਤੋਂ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਸਬੰਧੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਵਿਚ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰ ਕੇ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਕੋਸ਼ਿਸ਼ ਕੀਤੀ ਸੀ&comma; ਜਿਸ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਿਰੋਧ ਕੀਤਾ ਸੀ। ਸੂਬਾ ਸਰਕਾਰ ਨੇ ਇਸ ਮੁੱਦੇ &&num;8216&semi;ਤੇ ਫੈਸਲਾਕੁੰਨ ਸੰਘਰਸ਼ ਕੀਤਾ ਅਤੇ ਕੇਂਦਰ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਪੰਜਾਬ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਗਿਆ।<&sol;p>&NewLine;<p>ਮੀਤ ਹੇਅਰ ਨੇ ਕਿਹਾ ਕਿ ਹੁਣ ਕੇਂਦਰ ਵੱਲੋਂ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ&comma; ਪੰਜਾਬੀ ਅਤੇ ਪੰਜਾਬੀਅਤ ਦੇ ਮੁੱਦਿਆਂ &&num;8216&semi;ਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਮੀਤ ਹੇਅਰ ਨੇ ਇਸ ਮਾਮਲੇ ਵਿਚ ਉਪ ਰਾਸ਼ਟਰਪਤੀ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।<&sol;p>&NewLine;<p>ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਸਾਡੀ ਇਤਿਹਾਸਕ ਵਿਰਾਸਤ ਹੈ ਅਤੇ ਇਸ &&num;8216&semi;ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ&comma; ਇਸ ਲਈ ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਆਜ਼ਾਦੀ ਦੀ ਲੜਾਈ ਨਾਲ ਜੁੜਿਆ ਹੋਇਆ ਹੈ&comma; ਮੈਂ ਤੁਹਾਨੂੰ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਬੇਨਤੀ ਕਰਦਾ ਹਾਂ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;