ਅੰਮ੍ਰਿਤਸਰ, 4 ਜਨਵਰੀ | ਅੰਮ੍ਰਿਤਸਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਲੋਕ ਚੈਨਲ ਦੇ ਸੀਨੀਅਰ ਰਿਪੋਰਟਰ ਹਰਜੀਤ ਸਿੰਘ ਗਰੇਵਾਲ ਦੀ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ।
ਮੌਕੇ ’ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਰਾਜਸਥਾਨ ਤੋਂ ਆਏ ਇੱਕ ਤੇਜ਼ ਰਫ਼ਤਾਰ ਟਰੱਕ ਦੇ ਡਰਾਈਵਰ ਨੇ ਬਿਨਾਂ ਸਾਈਡ ਵੇਖੇ ਅਚਾਨਕ ਟਰੱਕ ਮੋੜ ਦਿੱਤਾ, ਜਿਸ ਕਾਰਨ ਹਰਜੀਤ ਸਿੰਘ ਗਰੇਵਾਲ ਉਸ ਦੀ ਚਪੇਟ ’ਚ ਆ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਨੂੰ ਗੰਭੀਰ ਚੋਟਾਂ ਲੱਗੀਆਂ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਇਲਾਕਾ ਵਾਸੀਆਂ ਦੀ ਸੂਝਬੂਝ ਨਾਲ ਟਰੱਕ ਡਰਾਈਵਰ ਅਤੇ ਉਸ ਦੇ ਹੇਲਪਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਡਰਾਈਵਰ ਅਤੇ ਹੇਲਪਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਮ੍ਰਿਤਕ ਪੱਤਰਕਾਰ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਕਰੀਬ 44 ਸਾਲਾ ਹਰਜੀਤ ਸਿੰਘ ਗਰੇਵਾਲ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਮੀਡੀਆ ਜਗਤ ਵਿੱਚ ਵੀ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਪੱਤਰਕਾਰ ਭਾਈਚਾਰੇ ਵੱਲੋਂ ਇਸ ਹਾਦਸੇ ’ਤੇ ਗਹਿਰਾ ਦੁੱਖ ਜਤਾਇਆ ਜਾ ਰਿਹਾ ਹੈ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਲੋਕ ਚੈਨਲ ਦੇ ਸੀਨੀਅਰ ਰਿਪੋਰਟਰ ਹਰਜੀਤ ਸਿੰਘ ਗਰੇਵਾਲ ਦੀ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ।