ਸ਼੍ਰੋਮਣੀ ਅਕਾਲ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ, ਸੁਖਬੀਰ ਬਾਦਲ ਨੂੰ ਸੌਂਪਿਆ ਅਸਤੀਫਾ

0
179

ਲੁਧਿਆਣਾ, 18 ਨਵੰਬਰ | ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਹੈ ਕਿ ਅੱਜ ਉਨ੍ਹਾਂ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਸੁਖਬੀਰ ਬਾਦਲ ਨੂੰ ਸੌਂਪ ਦਿੱਤਾ ਹੈ।

ਅਸਤੀਫਾ ਦੇਣ ਅਤੇ ਪਾਰਟੀ ਛੱਡਣ ਦਾ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਲਈ ਮੇਰੀ ਇਸ ਪਾਰਟੀ ਵਿਚ ਰਹਿਣ ਦੀ ਕੋਈ ਇੱਛਾ ਨਹੀਂ ਹੈ। ਉਧਰ, ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿਚ ਕੰਮ ਕਰਦੇ ਰਹਿਣਗੇ।