ਜਲੰਧਰ. ਸ਼ਹਿਰ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਨਾਲ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 206 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 2000 ਦੇ ਨੇੜੇ ਪਹੁੰਚ ਗਈ ਹੈ।
ਇਨ੍ਹਾਂ ਵਿਚੋਂ 4 ਕਾਜੀ ਮੰਡੀ, 2 ਨਿੱਜੀ ਹਸਪਤਾਲਾਂ ਨਾਲ ਸਬੰਧਤ ਹਨ ਅਤੇ 1 ਧੀਨਾ ਪਿੰਡ ਦਾ ਮਰੀਜ਼ ਹੈ। ਹੁਣ ਸ਼ਹਿਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 200 ਨੂੰ ਪਾਰ ਕਰ ਗਈ ਹੈ।
ਰਾਹਤ ਵਾਲੀ ਖਬਰ ਹੈ ਕਿ ਮੇਅਰ ਦੇ ਓਐਸਡੀ ਹਰਪ੍ਰੀਤ ਸਿੰਘ ਵਾਲੀਆ, ਕਾਂਗਰਸੀ ਆਗੂ ਦੀਪਕ ਸ਼ਰਮਾ ਸਣੇ ਅੱਠ ਲੋਕਾਂ ਦੀ ਰਿਪੋਰਟ ਨੈਗੇਟਿਵ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਹੁਣ ਕੁੱਲ 33 ਮਰੀਜ਼ ਸਿਵਲ ਹਸਪਤਾਲ ਤੋਂ ਠੀਕ ਹੋ ਕੇ ਘਰ ਪਰਤੇ ਹਨ।
ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਨੂੰ ਜੀਵਨ ਦਾ ਹਿੱਸਾ ਬਣਾਓ
ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ।