ਜਲੰਧਰ. ਜਲੰਧਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਦੁਪਹਿਰ ਤੱਕ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਹੁਣ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 162 ਹੋ ਗਈ ਹੈ। ਇਨ੍ਹਾਂ ਵਿਚੋਂ 3 ਮਰੀਜ਼ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਸਨ। ਇਸਦੇ ਨਾਲ ਹੀ ਅੱਜ ਸ਼ਹਿਰ ਵਿੱਚ 100 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਆਈ ਹੈ। ਜੋ ਰਾਹਤ ਦੀ ਖਬਰ ਹੈ।

ਅੱਜ ਸਾਹਮਣੇ ਆਏ ਕੇਸਾਂ ਵਿਚੋਂ 3 ਸ਼੍ਰੀ ਹਜੂਰ ਸਾਹਬ ਤੋ ਪਰਤੇ ਸ਼ਰਧਾਲੂ ਸਨ, ਇਸ ਤੋਂ ਇਲਾਵਾ 4 ਮਰੀਜ਼ ਬਸਤੀ ਦਾਨਿਸ਼ਮੰਦਾ, ਬਸੰਤ ਨਗਰ ਅਤੇ ਟ੍ਰਾਂਸਪੋਰਟ ਸ਼ਹਿਰ ਦੇ ਨਿਉ ਗੋਵਿੰਦ ਨਗਰ ਦੇ ਹਨ।

ਇਸਦੇ ਨਾਲ ਹੀ ਲੁਧਿਆਣਾ ਵਿੱਚ ਵੀ ਅੱਜ ਨਾਂਦੇੜ ਸਾਹਿਬ ਤੋਂ ਪਰਤੇ ਕੋਰੋਨਾ ਪਾਜ਼ੀਟਿਵ ਸ਼ਰਧਾਲੂ ਦੀ ਮੋਤ ਹੋ ਗਈ ਹੈ। ਚੰਡੀਗੜ੍ਹ ਵਿੱਚ ਹੀ ਕੋਰੋਨਾ ਮਰੀਜਾਂ ਦੀ ਗਿਣਤੀ 160 ਹੋ ਗਈ ਹੈ।

ਸੂਬੇ ਵਿੱਚ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਮਰੀਜਾਂ ਦੀ ਗਿਣਤੀ ਵੱਧ ਕੇ 1800 ਤੱਕ ਪਹੁੰਚ ਗਈ ਹੈ। ਕੋਰੋਨਾ ਨਾਲ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਘਰੋਂ ਬਾਹਰ ਮਾਸਕ ਜ਼ਰੂਰ ਪਹਿਨੋ ਤੇ ਸੋਸ਼ਲ ਡਿਸਟੈਂਸਿਂਗ ਦੀ ਪਾਲਣਾ ਕਰੋ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਇਸ ਲਈ ਹੁਣ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਪ੍ਰਸ਼ਾਸਨ ਦੀਆਂ ਹਿਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਨੂੰ ਕੋੋਰਨਾ ਮਹਾਂਮਾਰੀ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਲਈ ਮਾਸਕ ਜਰੂਰ ਪਹਿਨੋ ਤੇ ਸੋਸ਼ਲ ਡਿਸਟੈਂਸਿਂਗ ਦੀ ਪਾਲਣਾ ਕਰੋ।