ਪੰਜਾਬ ‘ਚ ਪਵੇਗੀ ਕੜਾਕੇ ਦੀ ਠੰਡ, ਮੌਸਮ ਵਿਭਾਗ ਨੇ ਸ਼ੀਤ ਲਹਿਰ ਦਾ ਅਲਰਟ ਕੀਤਾ ਜਾਰੀ

0
2768

ਚੰਡੀਗੜ੍ਹ, 10 ਦਸੰਬਰ | ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 5.4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ‘ਚ ਕੜਾਕੇ ਦੀ ਠੰਡ ਹੋਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੈ, ਜੋ ਹੁਣ ਦਿੱਲੀ-ਹਰਿਆਣਾ ਸਰਹੱਦ ‘ਤੇ ਚੱਕਰਵਾਤ ਦੇ ਰੂਪ ਵਿਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)