ਲੁਧਿਆਣਾ, 29 ਨਵੰਬਰ| ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਸੰਜੇ ਗਾਂਧੀ ਕਾਲੋਨੀ ਵਿਚੋਂ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸੀਵਰੇਜ ਜਾਮ ਹੋਣ ਤੋਂ ਬਾਅਦ ਜਦੋਂ ਸਫਾਈ ਕਰਮੀ ਉੱਥੇ ਪਹੁੰਚੇ ਤਾਂ ਢੱਕਣ ਖੋਲ੍ਹਣ ਤੋਂ ਬਾਅਦ ਅੰਦਰੋਂ ਕੰਡੋਮ ਹੀ ਕੰਡੋਮ ਭਰੇ ਪਏ ਮਿਲੇ। ਜਿਸ ਤੋਂ ਬਾਅਦ ਇਹ ਗੱਲ ਪੂਰੇ ਇਲਾਕੇ ਵਿੱਚ ਅੱਗ ਵਾਂਗ ਫੈਲ ਗਈ ਅਤੇ ਇਲਾਕੇ ਵਾਲੇ ਉੱਥੇ ਇਕੱਠੇ ਹੋਣ ਲੱਗ ਪਏ।

ਇਸ ਦੌਰਾਨ ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਮੌਜੂਦ ਪੀਜੀ ਵਿੱਚ ਦੇਹ ਵਪਾਰ ਦਾ ਧੰਦਾ ਹੁੰਦਾ ਹੈ, ਜਿਸ ਕਾਰਨ ਸੀਵਰੇਜ ਵਿੱਚ ਬਹੁਤ ਮਾਤਰਾ ਵਿੱਚ ਕੰਡੋਮ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਸ਼ਿਕਾਇਤ ਉਹ ਕਈ ਵਾਰੀ ਪੁਲਿਸ ਨੂੰ ਕਰ ਚੁੱਕੇ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚ ਪੁਲਿਸ ਦੀ ਵੀ ਕਥਿਤ ਮਿਲੀਭੁਗਤ ਹੋ ਸਕਦੀ ਹੈ। ਇਸ ਕਾਰਨ ਇਲਾਕੇ ਵਿੱਚ ਰਹਿ ਰਹੇ ਲੋਕਾਂ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈ ਕਿਉਂਕਿ ਇਲਾਕੇ ਵਿੱਚ ਨਿਕਲਣਾ ਵੀ ਉਨ੍ਹਾਂ ਲਈ ਮੁਸ਼ਕਲ ਹੋ ਗਿਆ ਹੈ। ਉੱਥੇ ਹੀ ਪੀਜੀ ਦੇ ਮਾਲਕ ਦਾ ਕਹਿਣਾ ਹੈ ਕਿ ਉਸ ਨੇ ਜਗ੍ਹਾ ਕਿਰਾਏ ਉਤੇ ਦਿੱਤੀ ਹੋਈ ਹੈ। ਹੁਣ ਉਨ੍ਹਾਂ ਨੂੰ ਲੋਕਾਂ ਵੱਲੋਂ ਸ਼ਿਕਾਇਤ ਮਿਲੀ ਹੈ। ਜੇਕਰ ਅਜਿਹਾ ਹੋ ਰਿਹਾ ਹੈ ਤਾਂ ਉਹ ਜਗ੍ਹਾ ਖਾਲੀ ਕਰਵਾ ਲੈਣਗੇ।