ਦਿੱਲੀ| ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਅਤੇ ਮਹਾਸੰਘ ਦੇ ਸਹਾਇਕ ਸਕੱਤਰ ਵਿਨੋਦ ਸਿੰਘ ਤੋਮਰ ਨੂੰ ਜ਼ਮਨਤ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ 25-25 ਹਜ਼ਾਰ ਰੁਪਏ ਦੇ ਮੁਚੱਲਕੇ ਉਤੇ ਜ਼ਮਾਨਤ ਦਿੱਤੀ ਹੈ।

ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦਿੰਦੇ ਹੋਏ ਕਈ ਸ਼ਰਤਾਂ ਲਗਾਈਆਂ ਹਨ ਅਤੇ ਕਿਹਾ ਹੈ ਕਿ ਦੋਸ਼ੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਸ਼ਿਕਾਇਤਕਰਤਾ ਜਾਂ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰਨਗੇ ਤੇ ਅਦਾਲਤ ਦੀ ਪ੍ਰਮੀਸ਼ਨ ਤੋਂ ਬਿਨਾਂ ਦੇਸ਼ ਛੱਡ ਕੇ ਕਿਤੇ ਨਹੀਂ ਜਾਣਗੇ।