SGPC ਪ੍ਰਧਾਨਗੀ ਚੋਣ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਬਣਾਇਆ ਉਮੀਦਵਾਰ

0
384

ਅੰਮ੍ਰਿਤਸਰ, 7 ਨਵੰਬਰ| SGPC ਪ੍ਰਧਾਨ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਹ ਚੋਣਾਂ ਭਲਕੇ ਯਾਨੀ 8 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣਗੀਆਂ।

ਇਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਅਕਾਲੀ ਦਲ ਨੇ ਇਕ ਵਾਰ ਫਿਰ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਕੱਲ੍ਹ ਹੋਣ ਵਾਲੀ SGPC ਪ੍ਰਧਾਨ ਦੀ ਚੋਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਪੰਥਕ ਸੰਗਠਨ ਨਾਲ ਸਲਾਹ ਕਰਕੇ ਆਪਣਾ ਉਮੀਦਵਾਰ ਐਲਾਨਣਗੇ। ਉਂਝ ਅਕਾਲੀ ਦਲ ਖਿਲਾਫ ਵਿਰੋਧੀਆਂ ਵਲੋਂ ਬਲਬੀਰ ਸਿੰਘ ਘੁੰਨਸ ਦੇ ਨਾਂ ਦੇ ਐਲਾਨ ਦੇ ਚਰਚੇ ਹਨ। ਜਿਸਦਾ ਇੰਕਸਾਫ ਦੁਪਹਿਰ 3 ਵਜੇ ਤੋਂ ਬਾਅਦ ਹੋਵੇਗਾ।