SGPC : ਬੀਬੀ ਜਗੀਰ ਕੌਰ ਦੇ ਬਾਗੀ ਸੁਰ, ਕਿਹਾ- ਬੰਦ ਹੋਣਾ ਚਾਹੀਦਾ ਲਿਫਾਫਾ ਕਲਚਰ

0
439

ਅੰਮ੍ਰਿਤਸਰ। 9 ਨਵੰਬਰ ਨੂੰ ਐਸਜੀਪੀਸੀ ਦਾ ਦਾ ਜਨਰਲ ਚੋਣ ਇਜਲਾਸ ਹੋਣ ਜਾ ਰਿਹਾ ਹੈ। ਜਿਸ ਕਾਰਨ ਬੀਬੀ ਜਗੀਰ ਕੌਰ ਤੇ ਧਾਮੀ ਆਹਮੋ- ਸਾਹਮਣੇ ਹੋ ਗਏ ਹਨ । ਜਿਸ ‘ਚ ਬੀਬੀ ਜਗੀਰ ਕੌਰ ਚੋਣ ਲੜਨ ‘ਤੇ ਬਜ਼ਿੱਦ ਹਨ। ਬੀਬੀ ਜਗੀਰ ਕੌਰ ਨੇ ਆਪਣੇ ਬਾਗੀ ਤੇਵਰ ਦਿਖਾਉਂਦਿਆਂ ਕਿਹਾ ਕਿ ਪੁੱਛਿਆ ਸਭ ਨੂੰ ਜਾਂਦਾ ਪਰ ਅਧਿਕਾਰ ਲੈ ਲਏ ਜਾਂਦੇ ਹਨ। ਬੀਬੀ ਜਗੀਰ ਕੌਰ ਨੇ ਬਾਦਲਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਵਿਰੋਧ ਨਹੀਂ ਪਰ ਸੁਧਾਰ ਦੀ ਲੋੜ ਹੈ।

ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਬੋਲਦਿਆਂ ਕਿਹਾ ਕਿ ਲਿਫਾਫਾ ਕਲਚਰ ਵੀ ਬੰਦ ਹੋਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਨਰਾਜ਼ ਮੈਂਬਰਾਂ ਦੇ ਵੀ ਸੰਪਰਕ ‘ਚ ਹੋਣ ਦਾ ਦਾਅਵਾ ਕੀਤਾ ਹੈ।

ਦੱਸ ਦੇਈਏ ਕਿ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ‘ਤੇ ਤੰਜ ਕੱਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਂਕਿ ਐਸਜੀਪੀਸੀ ਦੇ ਸਾਰੇ ਮੈਂਬਰਾਂ ਨੂੰ ਪ੍ਰਧਾਨਗੀ ਦੀ ਚੋਣ ਲੜਨ ਦਾ ਅਧਿਕਾਰ ਹੈ ਪਰ ਬੀਬੀ ਜੰਗੀਰ ਕੌਰ ਨੂੰ ਮੇਰੇ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਦੇ ਲਿਫਾਫੇ ਕਲਚਰ ਦੀ ਨਿਖੇਧੀ ਕਰਨ ਲਈ ਉਸ ਨੂੰ 25 ਸਾਲ ਕਿਉਂ ਲੱਗ ਗਏ ?

ਦਰਅਸਲ ‘ਚ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਚੋਣ ਲੜਨ ਦੀ ਗੱਲ ਕਹੀ ਸੀ। ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਵਾਰ ਲਿਫਾਫਾ ਕਲਚਰ ਦੀ ਬਜਾਏ ਮੈਂਬਰਾਂ ਦੀ ਰਾਇ ਜਾਣਨੀ ਚਾਹੀਦੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਇਸ ਵਾਰ ਐੱਸ.ਜੀ.ਪੀ.ਸੀ. ਦਾ ਪ੍ਰਧਾਨ ਲਿਫ਼ਾਫੇ ‘ਚੋਂ ਨਹੀਂ ਨਿਕਲਣਾ ਚਾਹੀਦਾ, ਸਗੋਂ ਮੈਂਬਰਾਂ ਨੂੰ ਚੋਣ ਲੜਣ ਦਾ ਸੱਦਾ ਦਿੱਤਾ ਜਾਣਾ ਚਾਹੀਦਾ ਹੈ।