SGPC ਚੋਣਾਂ : ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਪ੍ਰਧਾਨ, ਬਲਵੀਰ ਸਿੰਘ ਘੁੰਨਸ ਨੂੰ ਹਰਾਇਆ

0
719

ਅੰਮ੍ਰਿਤਸਰ, 8 ਨਵੰਬਰ| SGPC ਦੀਆਂ ਚੋਣਾਂ ਦਾ ਨਤੀਜਾ ਆ ਗਿਆ ਹੈ। ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਦੀ ਹੈਟ੍ਰਿਕ ਲਗਾਈ ਹੈ। ਉਹ ਤੀਜੀ ਵਾਰ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ। ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਧੜੇ ਦੇ ਬਲਵੀਰ ਸਿੰਘ ਘੁੰਨਸ ਨੂੰ ਹਰਾਇਆ ਹੈ।

ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ 118 ਵੋਟਾਂ ਹਾਸਲ ਕੀਤੀਆਂ ਹਨ ਜਦੋਂਕਿ ਬਲਵੀਰ ਸਿੰਘ ਘੁੰਨਸ ਨੂੰ ਸਿਰਫ 17 ਵੋਟਾਂ ਹੀ ਹਾਸਲ ਹੋਈਆਂ ਤੇ ਵੋਟਾਂ ਰੱਦ ਹੋ ਗਈਆਂ। ਕੁਲ 136 ਮੈਂਬਰਾਂ ਨੇ ਵੋਟਾਂ ਪਾਈਆਂ ਸਨ।