ਚੰਡੀਗੜ੍ਹ| ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸੋਧ ਬਿੱਲ ਦੇ ਮਾਮਲੇ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪੁੱਜੇ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ ਇਸ ਬਿੱਲ ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਗਵਰਨਰ ਬਿੱਲ ਨੂੰ ਸੰਵਿਧਾਨਕ ਤੌਰ ਉਤੇ ਪਰਖਣਗੇ। ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਵਿਚ ਸੋਧ ਕਰਨਾ ਕਾਨੂੰਨ ਦੇ ਖਿਲਾਫ ਹੈ। ਧਾਮੀ ਨੇ ਕਿਹਾ ਕਿ ਗੁਰਦੁਆਰਾ ਐਕਟ ਵਿਚ ਸੋਧ ਦਾ ਵਿਸ਼ਾ ਕੇਂਦਰ ਦਾ ਵਿਸ਼ਾ ਹੈ।