SGPC ਪ੍ਰਧਾਨ ਧਾਮੀ ਨੇ ਕਿਹਾ- ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਦਾ ਤਰੀਕਾ ਬਿਲਕੁਲ ਗਲ਼ਤ

0
241

ਅੰਮ੍ਰਿਤਸਰ| ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੁਲਿਸ ਲਗਾਤਾਰ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਇਹੀ ਕਹੀ ਜਾ ਰਹੀ ਹੈ ਕਿ ਊਹ ਭਗੌੜਾ ਰੈ, ਸਾਡੀ ਹਿਰਾਸਤ ਵਿਚ ਨਹੀਂ ਹੈ। ਉਧਰ ਦੂਜੇ ਪਾਸੇ ਅੰਮ੍ਰਿਤਪਾਲ ਦੇ ਘਰਦਿਆਂ ਦਾ ਕਹਿਣਾ ਹੈ ਕਿ ਸਾਡਾ ਪੁੱਤ ਪੁਲਿਸ ਦੀ ਹਿਰਾਸਤ ਵਿਚ ਹੈ। ਪੁਲਿਸ ਝੂਠ ਬੋਲ ਰਹੀ ਹੈ।

ਇਸੇ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕਰ ਰਹੀ ਹੈ, ਉਹ ਗਲਤ ਹੈ। ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਵਿਅਕਤੀ ਵਿਰੁੱਧ ਪੁਲਿਸ ਵੱਲੋਂ ਕੇਸ ਦਰਜ ਕੀਤਾ ਜਾਂਦਾ ਹੈ, ਫਿਰ ਉਸ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਅਨੁਸਾਰ ਨਿਯਮ ਤੈਅ ਕੀਤੇ ਜਾਂਦੇ ਹਨ। ਜੇਕਰ ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿੱਚ ਹੈ ਤਾਂ ਉਸ ਦੇ ਪਰਿਵਾਰ ਨੂੰ ਕਾਨੂੰਨ ਅਨੁਸਾਰ ਸਭ ਕੁਝ ਦੱਸਿਆ ਜਾਵੇ।

ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦਾ ਕਹਿਣਾ ਹੈ ਕਿ ਪੁਲਿਸ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਲਈ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਰਹੀ ਹੈ। ਅਜਿਹਾ ਡਰਾਮਾ ਰਚਣ ਤੋਂ ਬਿਨਾਂ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸਰਕਾਰਾਂ ਲਾਹਾ ਲੈਣ ਲਈ ਸੂਬੇ ਦੇ ਮਾਹੌਲ ਨੂੰ ਵਿਗੜੇ ਹੋਏ ਦਿਖਾ ਰਹੀਆਂ ਹਨ।