SGPC ਪ੍ਰਧਾਨ ਧਾਮੀ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ, 4 ਦਿਨਾਂ ‘ਚ ਮੰਗਿਆ ਜਵਾਬ

0
565

ਚੰਡੀਗੜ੍ਹ, 14 ਦਸੰਬਰ | ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ‘ਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਬੀਬੀ ਜੰਗੀਰ ਕੌਰ ਨੂੰ ਬੋਲੀ ਭੱਦੀ ਸ਼ਬਦਾਬਲੀ ਦਾ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈ ਲਿਆ ਹੈ। ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ SGPC ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ।

ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕਰ ਕੇ ਧਾਮੀ ਨੂੰ 4 ਦਿਨਾਂ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ-ਤਾਰ ਕਰ ਦਿਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਉਸ ਵੇਲੇ ਬੀਬੀ ਜਗੀਰ ਕੌਰ ਲਈ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਜਦੋਂ ਉਨ੍ਹਾਂ ਨੂੰ ਪੱਤਰਕਾਰ ਨੇ ਅਸਤੀਫ਼ਿਆਂ ਬਾਰੇ ਸਵਾਲ ਕੀਤਾ ਸੀ ਤੇ ਨਾਲ ਹੀ ਪੱਤਰਕਾਰ ਨੇ ਜ਼ਿਕਰ ਕੀਤਾ ਸੀ ਕਿ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਅਸਤੀਫ਼ੇ ਦੇਣ ਦੀ ਮਿਆਦ ਧਾਮੀ ਨੇ ਵਧਵਾਈ ਹੈ। ਪੱਤਰਕਾਰ ਦੀ ਇੰਨੀ ਗੱਲ ਸੁਣਦਿਆਂ ਧਾਮੀ ਗੁੱਸੇ ਵਿਚ ਆ ਕੇ ਬੀਬੀ ਜਗੀਰ ਕੌਰ ਬਾਰੇ ਪੁੱਠਾ-ਸਿੱਧਾ ਬੋਲਣ ਲੱਗ ਗਏ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)