SGPC ਪ੍ਰਧਾਨ ਦੀ CM ਮਾਨ ਨੂੰ ਚਿਤਾਵਨੀ- ਬਲ਼ਦੀ ਅੱਗ ‘ਚ ਹੱਥ ਪਾਉਣ ਦੀ ਕੋਸ਼ਿਸ਼ ਨਾ ਕਰਨ

0
111

ਅੰਮ੍ਰਿਤਸਰ| ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ SGPC ਆਪਣੇ ਫੈਸਲੇ ਲੈਣਂ ਦੇ ਸਮਰੱਥ ਹੈ। ਧਾਮੀ ਨੇ ਕਿਹਾ ਕਿ ਗੁਰਬਾਣੀ ਮੁੱਦੇ ਦਾ ਸਿਆਸੀਕਰਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਮਾਮਲੇ ਉਤੇ ਅਸੀਂ ਓਪਨ ਟੈਂਡਰ ਲਿਆ ਰਹੇ ਹਾਂ ਤਾਂ ਸਰਕਾਰ ਇਸਦਾ ਵਿਰੋਧ ਕਰ ਰਹੀ ਹੈ।

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਕਿਸੇ ਵੀ ਧਾਰਾ ਵਿੱਚ ਸੋਧ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੋਧ ਕਰਨ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਹੈ। ਸਰਕਾਰ ਇਸ ਸਬੰਧੀ ਸੰਸਦ ਵਿੱਚ ਬਿੱਲ ਪਾਸ ਕਰ ਕੇ ਇਸ ਨੂੰ ਕਾਨੂੰਨ ਦਾ ਰੂਪ ਦੇ ਸਕਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਲ਼ਦੀ ਅੱਗ ਵਿੱਚ ਹੱਥ ਪਾਉਣ ਦੀ ਕੋਸ਼ਿਸ਼ ਨਾ ਕਰਨ, ਨਹੀਂ ਤਾਂ ਉਨ੍ਹਾਂ ਦਾ ਹੱਥ ਅੱਗ ਵਿੱਚ ਸੜ ਜਾਵੇਗਾ। ਜੇਕਰ ਉਹ ਖੇਡ ਖੇਡਣ ਦੀ ਕੋਸ਼ਿਸ਼ ਕਰਨਗੇ ਤਾਂ ਇਸ ਤੋਂ ਨਿਕਲਣ ਵਾਲੇ ਨਤੀਜਿਆਂ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ। ਇਸ ਲਈ ਉਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਨਾ ਕਰਨ।