ਰਾਮ ਰਹੀਮ ਦੀ ਪੈਰੋਲ ਖਿਲਾਫ SGPC ਪੁੱਜੀ ਹਾਈਕੋਰਟ, ਦਾਇਰ ਕੀਤੀ ਪਟੀਸ਼ਨ

0
362

ਅੰਮ੍ਰਿਤਸਰ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਪੈਰੋਲ ‘ਤੇ ਬਾਹਰ ਹਨ। 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਡੇਰਾ ਵੱਡੇ ਵਿਵਾਦਾਂ ਵਿੱਚ ਘਿਰ ਗਿਆ ਹੈ।

SGPC ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਐਸਜੀਪੀਸੀ ਮੈਂਬਰ ਬੀ.ਐਸ.ਸਿਆਲਕਾ ਨੇ ਪੰਜਾਬ ਹਰਿਆਣਾ-ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਬੀ.ਐਸ ਸਿਆਲਕਾ ਨੇ ਪੈਰੋਲ ਦੇ ਹੁਕਮਾਂ ਨੂੰ ਰੱਦ ਕਰਨ ਦੇ ਨਾਲ-ਨਾਲ ਹਰਿਆਣਾ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਸੁਨਾਰੀਆ ਜੇਲ੍ਹ ਸੁਪਰਡੈਂਟ, ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੇਰਾ ਸੱਚਾ ਸੌਦਾ ਮੁਖੀ ਸਮੇਤ ਰੋਹਤਕ ਦੇ ਡੀ.ਸੀ. ਗੁਰਮੀਤ ਰਾਮ ਰਹੀਮ ਨੂੰ ਜਵਾਬਦੇਹ ਬਣਾਇਆ ਗਿਆ ਹੈ। ਬੀਐਸ ਸਿਆਲਕਾ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਐਸਜੀਪੀਸੀ ਮੈਂਬਰ ਬੀਐਸ ਸਿਆਲਕਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਪੰਜਾਬ ਵਿੱਚ ਵੀ ਉਸ ਖ਼ਿਲਾਫ਼ ਕਈ ਕੇਸ ਦਰਜ ਹਨ, ਇਸ ਲਈ ਉਸ ਨੂੰ ਪੈਰੋਲ ਦੇਣਾ ਉਚਿਤ ਨਹੀਂ ਹੈ। ਬੀਐਸ ਸਿਆਲਕਾ ਦੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਮ ਰਹੀਮ ਦੀ ਪਟੀਸ਼ਨ ਨੂੰ ਜਲਦੀ ਤੋਂ ਜਲਦੀ ਰੱਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ। ਇਸ ਪਟੀਸ਼ਨ ‘ਤੇ ਆਉਣ ਵਾਲੇ ਸੋਮਵਾਰ ਨੂੰ ਸੁਣਵਾਈ ਹੋ ਸਕਦੀ ਹੈ।