ਆਪਣਾ ਯੂਟਿਊਬ ਚੈਨਲ ਸ਼ੁਰੂ ਕਰੇਗੀ SGPC : ਧਾਮੀ

0
129

ਅੰਮ੍ਰਿਤਸਰ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਯੂਟਿਊੂਬ ਚੈਨਲ ਸ਼ੁਰੂ ਕਰੇਗੀ। SGPC ਦੀ ਮੀਟਿੰਗ ਪਿੱਛੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 23 ਜੁਲਾਈ ਨੂੰ ਪ੍ਰਸਾਰਣ ਟੈਂਡਰ ਖਤਮ ਹੋ ਰਿਹਾ ਹੈ।

ਇਸ ਲਈ ਗੁਰਬਾਣੀ ਦੇ ਪ੍ਰਸਾਰਣ ਲਈ SGPC ਹੁਣ ਆਪਣਾ ਨਿੱਜੀ ਯੂਟਿਊਬ ਚੈਨਲ ਸ਼ੁਰੂ ਕਰੇਗੀ। ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵਲੋਂ 20 ਜੂਨ ਨੂੰ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਗੁਰਬਾਣੀ ਪ੍ਰਸਾਰਣ ਲਈ ਸਾਰੇ ਚੈਨਲਾਂ ਨੂੰ ਅਧਿਕਾਰ ਦੇ ਦਿੱਤੇ ਗਏ ਸਨ। ਜਿਸਦਾ ਵਿਰੋਧ ਕਰਦਿਆਂ SGPC ਨੇ 27 ਜੂਨ ਨੂੰ SGPC ਦੇ ਜਨਰਲ ਇਜਲਾਸ ਵਿਚ ਸਰਕਾਰ ਵਲੋਂ ਪਾਸ ਕੀਤੇ ਬਿੱਲ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਸੀ ਤੇ ਕਿਹਾ ਸੀ ਕਿ SGPC ਦੇ ਮਸਲਿਆਂ ਵਿਚ ਦਖਲਅੰਦਾਜ਼ੀ ਕਰਨ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ ਹੈ।

SGPC ਨੇ ਕਿਹਾ ਸੀ ਕਿ ਨਾ ਕੇਂਦਰ ਤੇ ਨਾ ਹੀ ਸੂਬਾ ਸਰਕਾਰ ਇਸ ਮਾਮਲੇ ਵਿਚ ਕੋਈ ਦਖਲਅੰਦਾਜ਼ੀ ਕਰੇ। ਇਸੇ ਦੇ ਸੰਦਰਭ ਵਿਚ ਹੁਣ SGPC ਨੇ ਐਲਾਨ ਕੀਤਾ ਹੈ ਕਿ ਊਹ ਆਪਣਾ ਨਿੱਜੀ ਯੂਟਿਊਬ ਚੈਨਲ ਸ਼ੁਰੂ ਕਰੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ