SGPC ਦੀ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ‘ਤੇ ਨਾ ਬੈਠਣ ਦੀ ਅਪੀਲ

0
1300

ਅੰਮ੍ਰਿਤਸਰ, 30 ਨਵੰਬਰ| SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਪਿੱਛੋਂ ਮੀਡੀਆ ਸਾਹਮਣੇ ਮੁਖਾਤਿਬ ਹੁੰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ ਭੁੱਖ ਹੜਤਾਲ ਉਤੇ ਨਾ ਬੈਠਣ।

ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿਚ ਭੁੱਖ ਹੜਤਾਲ ਉਤੇ ਬੈਠਣ ਦੀ ਪ੍ਰੰਪਰਾ ਨਹੀਂ ਹੈ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਆਪਣੇ ਵਾਅਦਿਆਂ ਤੋਂ ਮੁਕਰਿਆ ਹੈ। ਕੇਂਦਰ ਸਰਕਾਰ ਸਾਡੇ ਸਬਰ ਦਾ ਇਮਤਿਹਾਨ ਨਾ ਲਵੇ।

ਜ਼ਿਕਰਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ  ਕਿਹਾ ਹੈ ਕਿ ਉਹ 5 ਦਸੰਬਰ ਤੋਂ ਭੁੱਖ ਹੜਤਾਲ ਉਤੇੇ ਬੈਠਣਗੇ। ਭਾਈ ਰਾਜੋਆਣਾ 27 ਸਾਲ ਤੋਂ ਜੇਲ੍ਹ ਵਿਚ ਬੰਦ ਹਨ। ਸੁਪਰੀਮ ਕੋਰਟ ਨੇ ਵੀ ਗੇਂਦ ਕੇਂਦਰ ਦੇ ਪਾਲੇ ਵਿਚ ਸੁੱਟ ਦਿੱਤੀ ਹੈ ਤੇ ਕਿਹਾ ਕਿ ਕੇਂਦਰ ਇਸ ਮਾਮਲੇ ਵਿਚ ਉਚਿਤ ਕਾਰਵਾਈ ਕਰਨ।