ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਹੈ ਤੇ ਉਸ ਦਾ ਮੈਨੇਜਰ ਸ਼ਗਨਪ੍ਰੀਤ ਸਿੰਘ ਪਿਛਲੇ ਕਰੀਬ 4 ਮਹੀਨਿਆਂ ਤੋਂ ਫਰਾਰ ਹੈ। ਮੋਹਾਲੀ ਪੁਲਿਸ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰੇਗੀ। ਇਸ ਤੋਂ ਇਲਾਵਾ ਮਾਮਲੇ ‘ਚ ਗੌਰਵ ਪਡਿਆਲ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਉਡੀਕ ਕਰ ਰਹੀ ਹੈ। ਦੋਵੇਂ ਮੁਲਜ਼ਮ ਵਿਦੇਸ਼ ਹਨ।
ਗੌਰਵ ਅਰਮੀਆ ਜੇਲ ‘ਚ ਬੰਦ ਹੈ ਅਤੇ ਜਾਣਕਾਰੀ ਮੁਤਾਬਕ ਸ਼ਗਨਪ੍ਰੀਤ ਆਸਟ੍ਰੇਲੀਆ ‘ਚ ਲੁਕਿਆ ਹੋਇਆ ਹੈ। 25 ਜੁਲਾਈ ਨੂੰ ਮੋਹਾਲੀ ਅਦਾਲਤ ਵਿੱਚ ਪੁਲੀਸ ਦੀ ਐਸਆਈਟੀ ਨੇ 6 ਸ਼ੱਕੀ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਮੁਲਜ਼ਮਾਂ ਵਿੱਚ ਗੈਂਗਸਟਰ ਭੂਪੀ ਰਾਣਾ ਵੀ ਸ਼ਾਮਲ ਹੈ।
ਦੱਸ ਦੇਈਏ ਕਿ ਪਿਛਲੇ ਸਾਲ 7 ਅਗਸਤ ਨੂੰ ਮੋਹਾਲੀ ਦੇ ਸੈਕਟਰ 71 ਵਿੱਚ ਵਿੱਕੀ ਮਿੱਡੂਖੇੜਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵਿੱਕੀ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਆਇਆ ਹੋਇਆ ਸੀ। ਇਹ ਸਾਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਉਸ ਨੂੰ 9 ਗੋਲੀਆਂ ਲੱਗੀਆਂ ਸਨ। ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।