ਸਿਧਾਰਥ ਸ਼ੁਕਲਾ ਨੂੰ ਨਹੀਂ ਭੁੱਲ ਪਾ ਰਹੀ ਸ਼ਹਿਨਾਜ਼ ਗਿੱਲ, ਮੀਡੀਆ ਦੇ ਸਾਹਮਣੇ ਆਉਂਦੇ ਹੀ ਰੋ ਪਈ ਅਦਾਕਾਰਾ

0
3201

ਮੁੰਬਈ । ਬਿਹਤਰੀਨ ਮਾਡਲ ਅਤੇ ਅਦਾਕਾਰ ਵਜੋਂ ਨਾਂ ਕਮਾਉਣ ਵਾਲੇ ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਅਭਿਨੇਤਾ ਦੇ ਪ੍ਰਸ਼ੰਸਕ ਅਜੇ ਤੱਕ ਉਸ ਦੀ ਮੌਤ ਦੇ ਸਦਮੇ ਤੋਂ ਉਭਰ ਨਹੀਂ ਸਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਦੋਸਤ ਸ਼ਹਿਨਾਜ਼ ਗਿੱਲ ਦੀ ਹਾਲਤ ਵੀ ਸੁਧਰਨ ਦਾ ਨਾਂ ਨਹੀਂ ਲੈ ਰਹੀ।

ਸਿਧਾਰਥ ਸ਼ੁਕਲਾ ਦੇ ਜਾਣ ਤੋਂ ਬਾਅਦ ਸਿਡਨਾਜ਼ ਦੀ ਜੋੜੀ ਟੁੱਟ ਗਈ ਹੈ। ਨਾਲ ਹੀ ਸ਼ਹਿਨਾਜ਼ ਦੇ ਚਿਹਰੇ ‘ਤੇ ਮੁਸਕਰਾਹਟ ਵੀ ਵਾਪਸ ਆਉਣ ਦਾ ਨਾਂ ਨਹੀਂ ਲੈ ਰਹੀ।

ਇਸ ਦੌਰਾਨ ਅਭਿਨੇਤਰੀ ਦਾ ਇਕ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਫੁੱਟ-ਫੁੱਟ ਕੇ ਰੋਂਦੀ ਨਜ਼ਰ ਆ ਰਹੀ ਹੈ। ਸਿਧਾਰਥ ਦੇ ਗੁਜ਼ਰਨ ਤੋਂ ਬਾਅਦ ਸ਼ਹਿਨਾਜ਼ ਇਕੱਲੀ ਰਹਿ ਗਈ ਹੈ ਤੇ ਉਸ ਦੀ ਹਾਲਤ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਸਿਹਤਯਾਬੀ ਲਈ ਦੁਆ ਕਰਦੇ ਨਜ਼ਰ ਆ ਰਹੇ ਹਨ।

ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ, ਜਿਸ ਵਿਚ ਉਹ ਆਪਣੀ ਪਹਿਲੀ ਫਿਲਮ ‘ਹੌਸਲਾ ਰੱਖ’ ਦੇ ਪ੍ਰਮੋਸ਼ਨ ਦੌਰਾਨ ਸਿਧਾਰਥ ਸ਼ੁਕਲਾ ਦੀ ਯਾਦ ‘ਚ ਰੋਂਦੀ ਨਜ਼ਰ ਆ ਰਹੀ ਹੈ।

ਇਸ ਕਲਿੱਪ ਨੂੰ ਦੇਖ ਕੇ ਇਕ ਵਾਰ ਫਿਰ ਸਿਡਨਾਜ਼ ਦੇ ਪ੍ਰਸ਼ੰਸਕ ਬਹੁਤ ਦੁਖੀ ਹੋ ਗਏ ਹਨ ਅਤੇ ਕੁਝ ਇਸ ਨੂੰ ਦੇਖਣ ਦੇ ਯੋਗ ਵੀ ਨਹੀਂ ਹਨ। ਵੀਡੀਓ ‘ਚ ਅਭਿਨੇਤਰੀ ਨੂੰ ਰੋਂਦੇ ਦੇਖਿਆ ਜਾ ਸਕਦਾ ਹੈ।

‘ਹੌਸਲਾ ਰੱਖ’ ਦੇ ਪ੍ਰਮੋਸ਼ਨ ਦੌਰਾਨ ਦਾ ਇਹ ਵੀਡੀਓ ਸਾਹਮਣੇ ਆਉਂਦੇ ਹੀ ਵਾਇਰਲ ਹੋ ਗਿਆ ਹੈ। ਨਾਲ ਹੀ ‘ਸਿਡਨਾਜ਼’ ਦੇ ਪ੍ਰਸ਼ੰਸਕ ਵੀ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ