BJP ‘ਚ ਸ਼ਾਮਿਲ ਹੁੰਦਿਆਂ ਹੀ ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਫਾਇਰਿੰਗ, ਤਾਬੜਤੋੜ 4 ਵਾਰ ਦਾਗੀਆਂ ਗੋਲੀਆਂ

0
3925

ਅੰਮ੍ਰਿਤਸਰ/ਨਵੀਂ ਦਿੱਲੀ | ਐਕਟ੍ਰੈੱਸ ਸ਼ਹਿਨਾਜ਼ ਗਿੱਲ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸਦਮੇ ‘ਚ ਸੀ, ਹੁਣ ਉਹ ਹੌਲੀ-ਹੌਲੀ ਆਪਣੀ ਨਾਰਮਲ ਜ਼ਿੰਦਗੀ ‘ਚ ਪਰਤ ਰਹੀ ਸੀ ਕਿ ਉਨ੍ਹਾਂ ਦੇ ਪਿਤਾ ‘ਤੇ ਜਾਨਲੇਵਾ ਹਮਲਾ ਹੋ ਗਿਆ।

ਹਾਲ ਹੀ ‘ਚ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ ‘ਤੇ ਫਾਇਰਿੰਗ ਕੀਤੀ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਦਹਿਸ਼ਤ ਫੈਲ ਗਈ ਹੈ।

ਸ਼ਹਿਨਾਜ਼ ਦੇ ਪਿਤਾ ‘ਤੇ ਗੋਲੀਬਾਰੀ

ਬਿੱਗ ਬੌਸ ਫੇਮ ਅਤੇ ਪੰਜਾਬੀ ਫਿਲਮਾਂ ‘ਚ ਕੰਮ ਕਰ ਚੁੱਕੀ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ‘ਤੇ ਕਥਿਤ ਤੌਰ ‘ਤੇ ਫਾਇਰਿੰਗ ਕੀਤੀ ਗਈ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ‘ਚ ਵਾਪਰੀ।

ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸੁੱਖ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਸ ਦਾ ਸੁਰੱਖਿਆ ਮੁਲਾਜ਼ਮ ਗੁਰਦਾਸਪੁਰ ਦੇ ਢਾਬੇ ਨੇੜੇ ਪਖਾਨੇ ਵਿੱਚ ਗਿਆ ਤਾਂ ਕਾਰ ਸਾਈਡ ’ਤੇ ਖੜ੍ਹੀ ਕਰ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਉਦੋਂ 2 ਵਿਅਕਤੀ ਬਾਈਕ ‘ਤੇ ਆਏ ਤੇ ਕਾਰ ਕੋਲ ਰੁਕ ਗਏ। ਫਿਰ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੀ ਕਾਰ ‘ਤੇ 4 ਵਾਰ ਫਾਇਰ ਕੀਤੇ ਗਏ।

ਵਾਲ-ਵਾਲ ਬਚੇ ਸੰਤੋਖ ਸਿੰਘ

ਸੰਤੋਖ ਸਿੰਘ ਆਪਣੀ ਕਾਰ ਵਿੱਚ ਡਰਾਈਵਰ ਦੇ ਨਾਲ ਸਵਾਰ ਸਨ ਤੇ ਘਟਨਾ ਵਿੱਚ ਵਾਲ-ਵਾਲ ਬਚ ਗਏ। ਉਹ 2 ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਉਹ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਬਿਆਸ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਜਦੋਂ ਉਸ ਦੇ ਸੁਰੱਖਿਆ ਕਰਮਚਾਰੀਆਂ ਨੇ ਗੋਲੀਆਂ ਦੀ ਆਵਾਜ਼ ਸੁਣ ਕੇ ਹਮਲਾਵਰਾਂ ‘ਤੇ ਇੱਟਾਂ ਸੁੱਟੀਆਂ ਤਾਂ ਉਹ ਭੱਜ ਗਏ। ਉਨ੍ਹਾਂ ਤੁਰੰਤ ਜੰਡਿਆਲਾ ਗੁਰੂ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ।

ਸੰਤੋਖ ਸਿੰਘ ਦਾ ਆਰੋਪ

ਉਨ੍ਹਾਂ ਆਰੋਪ ਲਾਇਆ ਕਿ ਇਸ ਘਟਨਾ ਬਾਰੇ ਪੁਲਿਸ ਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਗਿਆ ਸੀ ਪਰ ਹਾਲੇ ਤੱਕ ਕੇਸ ਦਰਜ ਨਹੀਂ ਕੀਤਾ ਗਿਆ। ਮਾਮਲੇ ਸਬੰਧੀ ਥਾਣਾ ਜੰਡਿਆਲਾ ਗੁਰੂ ਦੇ ਥਾਣੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ 4 ਖੋਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਬਾਅਦ ਮਾਮਲਾ ਕੁਝ ਸ਼ੱਕੀ ਪਾਇਆ ਗਿਆ ਸੀ, ਇਸ ਲਈ ਅੱਗੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here