ਮੁੰਬਈ, 5 ਨਵੰਬਰ | ਸਲਮਾਨ ਖਾਨ ਨੂੰ ਹੁਣ ਮੰਗਲਵਾਰ ਸਵੇਰੇ ਗੈਂਗਸਟਰ ਲਾਰੈਂਸ ਦੇ ਨਾਂ ‘ਤੇ ਇਕ ਵਾਰ ਫਿਰ ਧਮਕੀ ਮਿਲੀ ਹੈ। ਮੁੰਬਈ ਕੰਟਰੋਲ ਰੂਮ ‘ਚ ਮਿਲੀ ਕਾਲ ‘ਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੰਦਰ ‘ਚ ਜਾ ਕੇ ਕਾਲੇ ਹਿਰਨ ਦੇ ਸ਼ਿਕਾਰ ਲਈ ਮੁਆਫੀ ਨਹੀਂ ਮੰਗਦੇ ਜਾਂ 5 ਕਰੋੜ ਰੁਪਏ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਜਾਨ ਜਾ ਸਕਦੀ ਹੈ।

ਰਿਪੋਰਟ ਮੁਤਾਬਕ ਸੋਮਵਾਰ ਨੂੰ ਮੁੰਬਈ ਪੁਲਿਸ ਦੇ ਟਰੈਫਿਕ ਕੰਟਰੋਲ ਰੂਮ ਨੂੰ ਇਕ ਸੰਦੇਸ਼ ਆਇਆ। ਅੱਧੀ ਰਾਤ ਨੂੰ ਇੱਕ ਅਧਿਕਾਰੀ ਨੇ ਉਹ ਸੁਨੇਹਾ ਦੇਖਿਆ। ਮੈਸੇਜ ‘ਚ ਲਿਖਿਆ ਗਿਆ ਸੀ, ‘ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਡੇ ਮੰਦਰ ‘ਚ ਜਾ ਕੇ ਮੁਆਫੀ ਮੰਗਣੀ ਪਵੇਗੀ ਜਾਂ 5 ਕਰੋੜ ਰੁਪਏ ਅਦਾ ਕਰਨੇ ਪੈਣਗੇ। ਸਾਡਾ ਗੈਂਗ ਅਜੇ ਵੀ ਸਰਗਰਮ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)