ਸ਼ਰਮਸਾਰ : ਪਿਓ ਨੇ ਬਣਾਇਆ 13 ਸਾਲ ਦੀ ਧੀ ਨੂੰ ਹਵਸ ਦਾ ਸ਼ਿਕਾਰ, ਮਾਂ ਦੇ ਬਿਆਨਾਂ ‘ਤੇ ਕੇਸ ਦਰਜ

0
1493

ਗੁਰਦਾਸਪੁਰ | ਇਥੋਂ ਇਕ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਥਾਣਾ ਬਹਿਰਾਮਪੁਰ ਅਧੀਨ ਪੈਂਦੇ ਇਲਾਕੇ ‘ਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਰੀਬ 13 ਸਾਲ ਦੀ ਨਾਬਾਲਗ ਲੜਕੀ ਨੇ ਆਪਣੇ ਪਿਤਾ ‘ਤੇ ਜਬਰ-ਜ਼ਨਾਹ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦਾ ਵਿਆਹ 13 ਸਾਲ ਪਹਿਲਾਂ ਹੋਇਆ ਸੀ, ਜਿਸ ਦੀਆਂ 2 ਧੀਆਂ ਵੀ ਹਨ। ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ। 21 ਮਾਰਚ ਨੂੰ ਭਤੀਜੇ ਦੀ ਮੌਤ ‘ਤੇ ਆਪਣੇ ਨਾਨਕੇ ਘਰ ਗਈ ਸੀ। 24 ਮਾਰਚ ਨੂੰ ਜਦੋਂ ਉਹ ਘਰ ਪਰਤੀ ਤਾਂ ਉਸ ਦੀ ਨਾਬਾਲਗ ਧੀ ਨੇ ਰੋਂਦੇ ਹੋਏ ਦੱਸਿਆ ਕਿ ਅੱਜ ਸਵੇਰੇ ਉਸ ਦੇ ਪਿਤਾ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ।

ਪੀੜਤ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।