ਜਲੰਧਰ | ਜਲੰਧਰ ਦੇ ਰੈਣਕ ਬਾਜ਼ਾਰ ‘ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਨਸਾਨੀਅਤ ਸ਼ਰਮਸ਼ਾਰ ਹੁੰਦੀ ਨਜ਼ਰ ਆਈ। ਇਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਥੇ ਇਕ ਮੁੰਡੇ ਵੱਲੋਂ ਬੇਜ਼ੁਬਾਨ ਜਾਨਵਰ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਸ਼ਿਕਾਇਤਕਰਤਾ ਮਹਿਲਾ ਡਿੰਪਲ ਨੇ ਦੱਸਿਆ ਕਿ ਜੋ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਉਸ ਤੋਂ ਬਾਅਦ ਉਹ ਰੈਣਕ ਬਾਜ਼ਾਰ ਪੁੱਜੀ ਤਾਂ ਉਥੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ‘ਤੇ ਹੀ ਥਾਣਾ ਨੰਬਰ 4 ਦੀ ਪੁਲਿਸ ਨੂੰ ਵੀ ਇਸ ਦੀ ਸ਼ਿਕਾਇਤ ਦਿੱਤੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਸੀਸੀਟੀਵੀ ਫੁਟੇਜ 4 ਤਰੀਕ ਦੀਵਾਲੀ ਵਾਲੀ ਰਾਤ ਦੀ ਹੈ, ਜਿਵੇਂ ਹੀ ਉਸ ਨੂੰ ਇਹ ਵੀਡੀਓ ਮਿਲੀ, ਉਸ ਨੇ ਇਸ ਦੀ ਜਾਂਚ ਸ਼ੁਰੂ ਕਰਕੇ ਪੁਲਿਸ ਨੂੰ ਜਾਣਕਾਰੀ ਦਿੱਤੀ।

ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ ਉਨ੍ਹਾਂ ਨੇ ਲੈ ਲਈ ਹੈ। ਆਰੋਪੀ ਇਕ ਪ੍ਰਵਾਸੀ ਮਜ਼ਦੂਰ ਹੈ ਅਤੇ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ