ਮੋਹਾਲੀ, 28 ਨਵੰਬਰ | ਸਥਾਨਕ ਫੇਜ਼-6 ਦੇ ਇੱਕ ਪ੍ਰਾਈਵੇਟ ਸਕੂਲ ਵਿਚ ਇੱਕ ਖੇਡ ਅਧਿਆਪਕ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾਉਣ ਦਾ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋਸ਼ੀ ਅਧਿਆਪਕ ਅਮਨਪ੍ਰੀਤ ਸਿੰਘ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜੋ ਕਿ ਸਪੋਰਟਸ ਟੀਚਰ ਵਿਦਿਆਰਥਣਾਂ ਨੂੰ ਅਸ਼ਲੀਲ ਫਿਲਮਾਂ ਦਿਖਾ ਰਿਹਾ ਸੀ।

ਵਿਦਿਆਰਥਣਾਂ ਨੇ ਜਦੋਂ ਆਪਣੇ ਮਾਪਿਆਂ ਨੂੰ ਇਸ ਦੀ ਸੂਚਨਾ ਦਿੱਤੀ ਤਾਂ ਉਹ ਗੁੱਸੇ ‘ਚ ਆ ਗਏ। ਬੁੱਧਵਾਰ ਨੂੰ ਮਾਪੇ ਇਕੱਠੇ ਹੋ ਗਏ ਅਤੇ ਫੇਜ਼-6 ਦੀ ਪੁਲਿਸ ਚੌਕੀ ‘ਚ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਅਧਿਆਪਕ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸਕੂਲ ਪ੍ਰਿੰਸੀਪਲ ਤੋਂ ਵੀ ਪੁੱਛਗਿੱਛ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਪ੍ਰਿੰਸੀਪਲ ਨੇ ਅਧਿਆਪਕ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੇ ਆਧਾਰ ‘ਤੇ ਅਧਿਆਪਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੇਰ ਸ਼ਾਮ ਤੱਕ ਵੀ ਮਾਪੇ ਅਤੇ ਵਿਦਿਆਰਥੀ ਪੁਲਿਸ ਚੌਕੀ ’ਤੇ ਮੌਜੂਦ ਸਨ। ਇਸ ਸਬੰਧੀ ਜਦੋਂ ਮੁਹਾਲੀ ਦੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖ਼ਿਲਾਫ਼ ਅਜਿਹੀ ਗੰਭੀਰ ਸ਼ਿਕਾਇਤ ਮਿਲਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)