ਕਪੂਰਥਲਾ ‘ਚ ਸ਼ਰਮਨਾਕ ਘਟਨਾ : ਬਜ਼ੁਰਗ ਔਰਤ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮੁਲਜ਼ਮ ਗ੍ਰਿਫਤਾਰ

0
1047

ਕਪੂਰਥਲਾ/ਫੱਤੂਢੀਂਗਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਕੋਤਵਾਲੀ ਪੁਲਿਸ ਨੇ ਬਜ਼ੁਰਗ ਔਰਤ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

In pandemic, a positive for Haryana: Crime rate down 3.75% | India News,The  Indian Express

ਥਾਣਾ ਕੋਤਵਾਲੀ ਦੇ ਏਐੱਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨਾਲ ਮੁਲਜ਼ਮ ਵਾਸੀ ਭਵਾਨੀਪੁਰ ਵੱਲੋਂ ਜਬਰ-ਜ਼ਨਾਹ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।