ਲੁਧਿਆਣਾ, 22 ਅਕਤੂਬਰ | ਲੁਧਿਆਣਾ ‘ਚ 40 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਔਰਤ ਨੂੰ ਤਿੰਨ ਦੋਸ਼ੀਆਂ ਨੇ ਅਗਵਾ ਕਰ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਦੋਸ਼ੀ ਮਹਿਲਾ ਨੂੰ ਇਕ ਹੋਟਲ ‘ਚ ਲੈ ਗਏ ਅਤੇ ਉਸ ਨਾਲ ਗੈਂਗਰੇਪ ਕੀਤਾ। ਮੁਲਜ਼ਮ ਔਰਤ ਨੂੰ ਚੀਮਾ ਚੌਕ ਨੇੜੇ ਛੱਡ ਕੇ ਭੱਜ ਗਏ। ਜਦੋਂ ਪਰਿਵਾਰਕ ਮੈਂਬਰਾਂ ਨੇ ਔਰਤ ਦਾ ਪਤਾ ਲਗਾਇਆ ਤਾਂ ਉਸ ਨੇ ਸਾਰੀ ਘਟਨਾ ਦੱਸੀ। ਬਾਅਦ ਵਿਚ ਪੁਲਿਸ ਨੂੰ ਸੂਚਨਾ ਦਿੱਤੀ ਗਈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 3 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨੋਂ ਮੁਲਜ਼ਮ ਜਨਕਪੁਰੀ ਇਲਾਕੇ ਦੇ ਰਹਿਣ ਵਾਲੇ ਹਨ।

ਐਫਆਈਆਰ ਮੁਤਾਬਕ ਔਰਤ 17 ਅਕਤੂਬਰ ਨੂੰ ਨੇੜੇ ਦੀ ਦੁਕਾਨ ਤੋਂ ਕੁਝ ਸਾਮਾਨ ਖਰੀਦਣ ਲਈ ਘਰੋਂ ਨਿਕਲੀ ਸੀ ਪਰ ਉਹ ਦੁਕਾਨ ਦਾ ਰਸਤਾ ਭੁੱਲ ਕੇ ਚੀਮਾ ਚੌਕ ਪਹੁੰਚ ਗਈ। ਜਿੱਥੇ ਤਿੰਨਾਂ ਦੋਸ਼ੀਆਂ ਨੇ ਉਸ ਨੂੰ ਦੇਖਿਆ। ਮੁਲਜ਼ਮਾਂ ਨੇ ਉਸ ਨੂੰ ਘਰ ਪਹੁੰਚਣ ਵਿਚ ਮਦਦ ਦੀ ਪੇਸ਼ਕਸ਼ ਕੀਤੀ ਪਰ ਦੋਸ਼ੀ ਉਸ ਨੂੰ ਹੋਟਲ ਦੇ ਕਮਰੇ ਵਿਚ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮ ਉਸ ਨੂੰ ਚੀਮਾ ਚੌਕ ਨੇੜੇ ਛੱਡ ਕੇ ਭੱਜ ਗਏ।

ਇਸ ਦੌਰਾਨ ਪੀੜਤਾ ਦੇ ਪਰਿਵਾਰਕ ਮੈਂਬਰ ਉਸ ਨੂੰ ਲੱਭ ਕੇ ਘਰ ਲੈ ਆਏ। ਔਰਤ ਨੇ ਹੰਝੂ ਭਰ ਕੇ ਸਾਰੀ ਗੱਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਬਾਅਦ ਵਿਚ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਿਸ ਨੇ ਚੀਮਾ ਚੌਕ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਤਿੰਨ ਵਿਅਕਤੀਆਂ ਔਰਤ ਨੂੰ ਹੋਟਲ ਵੱਲ ਲਿਜਾਂਦੇ ਦੇਖਿਆ।

ਥਾਣਾ ਡਵੀਜ਼ਨ ਨੰਬਰ 2 ਦੇ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਤੀਜਾ ਮੁਲਜ਼ਮ ਹਾਲੇ ਫਰਾਰ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)