ਸ਼੍ਰੋਮਣੀ ਕਮੇਟੀ ਕੋਰੋਨਾ ਤੋਂ ਪੀੜਤ ਲੋਕਾਂ ਨੂੰ ਅਲੱਗ ਰੱਖਣ ‘ਚ ਕਰੇਗੀ ਮਦਦ : ਭਾਈ ਗੋਬਿੰਦ ਸਿੰਘ ਲੌਂਗੋਵਾਲ

    0
    387

    ਅੰਮ੍ਰਿਤਸਰ . ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਲੋੜ ਪੈਣ ‘ਤੇ ਪੀੜਤਾਂ ਨੂੰ ਵੱਖਰਾ ਰੱਖਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਜ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਪ੍ਰਬੰਧ ਕੀਤੇ ਜਾਣਗੇ ਅਤੇ ਜੇਕਰ ਲੋੜ ਪਈ ਤਾਂ ਗੁਰੂ ਘਰ ਦੀਆਂ ਸਰਾਂਵਾਂ ਨੂੰ ਵੀ ਮਰੀਜ਼ਾਂ ਦੀ ਅਲਾਹਿਦਗੀ ਲਈ ਵਰਤਿਆ ਜਾਵੇਗਾ। ਇਸ ਦੇ ਨਾਲ ਹੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਲੋੜਵੰਦਾਂ ਨੂੰ ਗੁਰੂ ਘਰਾਂ ਤੋਂ ਲੰਗਰ ਮੁਹੱਈਆ ਕਰਵਾਉਣ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ।

    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਅੱਜ ਸਾਰਾ ਵਿਸ਼ਵ ਚਿੰਤਾ ਵਿਚ ਹੈ ਅਤੇ ਅਜਿਹੇ ਵਿਚ ਸ਼੍ਰੋਮਣੀ ਕਮੇਟੀ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਦੇ ਹਰ ਤਰ੍ਹਾਂ ਸਹਿਯੋਗ ਲਈ ਤਿਆਰ ਹੈ, ਉੱਥੇ ਹੀ ਪੀੜਤਾਂ ਨਾਲ ਵੀ ਹਮਦਰਦੀ ਰੱਖਦੀ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।