ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾਉਣ ‘ਤੇ ਕੀਤਾ ਗ੍ਰਿਫ਼ਤਾਰ

0
1023

ਪਟਿਆਲਾ | ਕੁਝ ਦਿਨ ਪਹਿਲਾਂ ਹਰੀਸ਼ ਸਿੰਗਲਾ ਵੱਲੋਂ ਸੋਸ਼ਲ ਮੀਡੀਆ ’ਤੇ ਖਾਲਿਸਤਾਨੀਆਂ ਵਿਰੁੱਧ ਪੋਸਟ ਪਾ ਕੇ ਭੜਕਾਊ ਬਿਆਨ ਦਿੱਤਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸਥਾਨਕ ਪੁਲਿਸ ਨੇ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸ਼ਿਵ ਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਸਥਾਨਕ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਅਦਾਲਤ ’ਚ ਪੇਸ਼ ਕਰਨ ’ਤੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਨੇ ਉਸ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭੇਜ ਦਿੱਤਾ ਹੈ।

ਪਟਿਆਲਾ ਪੁਲਿਸ ਵੱਲੋਂ ਹਰੀਸ਼ ਸਿੰਗਲਾ ਨੂੰ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਹਰੀਸ਼ ਸਿੰਗਲਾ ਨੇ ਆਖਿਆ ਕਿ ਉਸ ਨੂੰ ਸਿਆਸੀ ਰੰਜਿਸ਼ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਰਕਾਰ ਹਿੰਦੂਆਂ ਨਾਲ ਧੱਕਾ ਕਰ ਰਹੀ ਹੈ। ਉਸ ਨੇ ਕਿਹਾ ਕਿ ਮੈਂ ਖਾਲਿਸਤਾਨ ਵਿਰੋਧੀ ਸੀ ਤੇ ਹਮੇਸ਼ਾ ਰਹਾਂਗਾ। ਸਾਰੀ ਗੱਲ ਮਹਾਰਾਸ਼ਟਰ ਮੁੱਖ ਮੰਤਰੀ ਸ਼ਿੰਦੇ ਦੇ ਧਿਆਨ ’ਚ ਹੈੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ