ਬਟਾਲਾ | ਸਿਟੀ ਰੋਡ ‘ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ 3 ਜਣਿਆਂ ‘ਤੇ 2 ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਸੀ.ਸੀ.ਟੀ.ਵੀ ਸਾਹਮਣੇ ਆਈ ਹੈ।
ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ। ਹਸਪਤਾਲ ’ਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਆਖਿਆ ਕਿ ਕਰੀਬ 12 ਵਜੇ ਇਕ ਨੌਜਵਾਨ ਨੇ ਕਿਹਾ ਕਿ ਉਸ ਨੇ ਐਲ.ਈ.ਡੀ. ਲੈਣੀ ਹੈ, ਇਹ ਬੋਲ ਕੇ ਨੌਜਵਾਨ ਕੁਝ ਦੇਰ ਲਈ ਦੁਕਾਨ ਦੇ ਬਾਹਰ ਚਲਾ ਗਿਆ ਤੇ ਜਦੋਂ ਵਾਪਸ ਆਇਆ ਤਾਂ ਉਸ ਨਾਲ ਇਕ ਹੋਰ ਨੌਜਵਾਨ ਵੀ ਸੀ। ਉਨ੍ਹਾਂ ਨੇ ਸਾਡੇ ਉੱਤੇ ਤਾਬੜ-ਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਉਹ, ਉਨ੍ਹਾਂ ਦਾ ਭਰਾ ਤੇ ਬੇਟਾ ਗੰਭੀਰ ਜ਼ਖ਼ਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜ ਗਏ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਦਿੱਤਾ ਗਿਆ ਹੈ। ਸੀ.ਸੀ.ਟੀ.ਵੀ. ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)