ਅੰਮ੍ਰਿਤਸਰ | ਸ਼ਿਵ ਸੈਨਾ ਸੂਰਜਵੰਸ਼ੀ ਦੇ ਰਾਸ਼ਟਰੀ ਚੇਅਰਮੈਨ ਸੁਨੀਲ ਭਸੀਨ ਨੂੰ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਕਿਹਾ ਕਿ ਹੁਣ ਸੋਸ਼ਲ ਮੀਡੀਆ ‘ਤੇ ਵੀਡੀਓ ਕਾਲ ਕਰਕੇ ਨਾਮੀ ਗੈਂਗਸਟਰ ਵੱਲੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਪਰ ਇਸਦੇ ਬਾਵਜੂਦ ਵੀ ਸਰਕਾਰ ਤੇ ਪੁਲਿਸ ਸੁਰੱਖਿਆ ‘ਚ ਵਾਧਾ ਨਾ ਕਰਕੇ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੀ ਹੈ।
CM ਮਾਨ ਨੂੰ ਈਮੇਲ ਰਾਹੀਂ ਸ਼ਿਕਾਇਤ ਭੇਜ ਕੇ ਜਾਣਕਾਰੀ ਦਿੰਦਿਆਂ ਸੁਨੀਲ ਨੇ ਦੱਸਿਆ ਕਿ ਕੁਝ ਸਮੇਂ ਤੋਂ ਲਗਾਤਾਰ ਉਸ ਨੂੰ ਧਮਕੀਆਂ ਆ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਵੀ ਲਿਖਤੀ ਸ਼ਿਕਾਇਤ ਕੀਤੀ ਹੋਈ ਹੈ ਪਰ ਇਸਦੇ ਬਾਵਜੂਦ ਧਮਕੀਆਂ ਦਾ ਸਿਲਸਿਲਾ ਜਾਰੀ ਹੈ।
ਸੁਨੀਲ ਭਸੀਨ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ‘ਚ ਵਾਧਾ ਕੀਤਾ ਜਾਵੇ ਅਤੇ ਧਮਕੀਆਂ ਦੇਣ ਵਾਲੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।