ਜਲੰਧਰ | ਨਾਇਟ ਕਰਫਿਊ ਦੌਰਾਨ ਇੱਕ ਥਾਣਾ ਮੁਖੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਕਰਫਿਊ ਦੌਰਾਨ ਕੁਝ ਮੁੰਡਿਆਂ ਨੂੰ ਰੋਰਕਣ ਉੱਤੇ ਉਨ੍ਹਾਂ ਥਾਣਾ ਮੁਖੀ ਦੀ ਵਰਦੀ ਪਾੜ ਦਿੱਤੀ ਅਤੇ ਕੁੱਟਮਾਰ ਕੀਤੀ।
ਜਾਣਕਾਰੀ ਮੁਤਾਬਿਕ- ਜਲੰਧਰ ਦੇ ਥਾਣਾ ਭਾਰਗੋ ਕੈਂਪ ਥਾਣਾ ਮੁਖੀ ਭਗਵਾਨ ਸਿੰਘ ਭੁੱਲਰ ਮਾਡਲ ਹਾਊਸ ਦੇ ਮਾਤਾ ਰਾਣੀ ਚੌਕ ਵਿਖੇ ਦੇਰ ਰਾਤ ਨਾਕਾ ਲਗਾ ਕੇ ਬੈਠੇ ਸੀ ਕਿ ਚਾਰ-ਪੰਜ ਮੁੰਡੇ ਦੋ ਕਾਰਾਂ ਵਿੱਚ ਸਵਾਰ ਹੋ ਕੇ ਉੱਥੇ ਪਹੁੰਚੇ। ਉਨ੍ਹਾਂ ਨੂੰ ਕਰਫਿਊ ਦੀ ਉਲੰਘਣਾ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਝਗੜਾ ਸ਼ੁਰੂ ਕਰ ਦਿੱਤਾ। ਝਗੜੇ ਤੋਂ ਬਾਅਦ ਉਨ੍ਹਾਂ ਐਸਐਚਓ ਦੀ ਕੁੱਟਮਾਰ ਕੀਤੀ ਜਿਨ੍ਹਾਂ ਨੂੰ ਬਾਅਦ ਵਿੱਚ ਸਿਵਲ ਹਸਪਤਾਲ ਲਿਆਇਆ ਗਿਆ।
ਥਾਣਾ ਮੁਖੀ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੇ ਗੰਨਮੈਨ ਦੀ Ak 47 ਨੂੰ ਵੀ ਖੋਹਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਤ ਦੀ ਡਿਊਟੀ ‘ਤੇ ਤੈਨਾਤ ਏਸੀਪੀ ਟ੍ਰੈਫਿਕ ਹਰਵਿੰਦਰ ਸਿੰਘ ਭੱਲਾ ਵੀ ਮੌਕੇ ਤੇ ਪੁੱਜੇ ਅਤੇ ਉਨ੍ਹਾਂ ਨੇ ਘਾਇਲ ਐਸਐਚਓ ਨੂੰ ਸਿਵਲ ਹਸਪਤਾਲ ਲੈ ਗਏ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)