ਜਲੰਧਰ, 8 ਦਸੰਬਰ | ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਹੈ। FIR ਵਿਚ ਐਸਐਚਓ ਦੇ 2 ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ।
ਦੱਸ ਦਈਏ ਕਿ ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿਚ ਪੈਂਦੇ ਸਪਾ ਸੈਂਟਰ ਦੇ ਮਾਲਕ ਤੋਂ 2.5 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਥਾਣਾ ਰਾਮਮੰਡੀ ਦੇ ਐਸਐਚਓ ਰਾਜੇਸ਼ ਅਰੋੜਾ ਦੇ ਨਾਲ-ਨਾਲ 2 ਮੁਲਾਜ਼ਮਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਚ ਕਾਰਵਾਈ ਕਰਦਿਆਂਆਂ ਰਾਜੇਸ਼ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅੱਜ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਏਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਜਲੰਧਰ ਦੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਕੱਲ ਸਪਾ ਸੈਂਟਰ ਦੇ ਮਾਲਕ ਵੱਲੋਂ ਕੰਪਲੇਂਟ ਕੀਤੀ ਗਈ ਸੀ ਕਿ ਐਸਐਚਓ ਨੇ ਉਸ ਦੇ ਸਪਾ ਸੈਂਟਰ ਉਤੇ ਰੇਡ ਕਰਕੇ ਮਾਲਿਕ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਸੀ ਅਤੇ ਮਾਮਲਾ ਰਫਾ-ਦਫਾ ਕਰਨ ਲਈ ਲੱਖਾਂ ਰੁਪਏ ਦੀ ਮੰਗ ਕਰ ਰਿਹਾ ਸੀ।
ਸੰਦੀਪ ਸ਼ਰਮਾ ਨੇ ਕਿਹਾ ਕਿ ਕੰਪਲੇਂਟੈਂਟ ਵੱਲੋਂ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਐਸਐਚਓ ਨੇ 2.5 ਲੱਖ ਰੁਪਏ ਲੈ ਕੇ ਮਾਮਲਾ ਰਫਾ- ਦਫਾ ਕਰ ਦਿੱਤਾ ਸੀ। ਹੁਣ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਐਸਐਚਓ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਐਸਐਚਓ ਸਮੇਤ 2 ਉਤੇ ਐਫਆਈਆਰ ਦਰਜ ਕਰ ਲਈ ਗਈ ਹੈ। ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨੇ ਇਹ ਵੀ ਕਿਹਾ ਕਿ ਰਿਸ਼ਵਤ ਦੇ 2.5 ਲੱਖ ਰੁਪਏ ਵੀ ਐਸਐਚਓ ਕੋਲੋਂ ਬਰਾਮਦ ਕਰ ਲਏ ਹਨ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਹਿਰਾਸਤ ਵਿਚ ਲੈ ਕੇ ਨਵੀਂ ਬਾਰਾਂਦਰੀ ਥਾਣੇ ਲਿਆਂਦਾ ਗਿਆ ਹੈ।
ਵੇਖੋ ਵੀਡੀਓ
https://www.facebook.com/punjabibulletin/videos/2034728973558957