ਸਾਬਕਾ ਕਾਂਗਰਸੀ MLA ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਝਟਕਾ : ਗ੍ਰਿਫਤਾਰੀ ਖਿਲਾਫ ਪਾਈ ਪਟੀਸ਼ਨ ਕੀਤੀ ਖਾਰਜ

0
1421

ਚੰਡੀਗੜ੍ਹ, 21 ਅਕਤੂਬਰ | ਸਾਬਕਾ ਕਾਂਗਰਸੀ MLA ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਵੱਲੋਂ ਗ੍ਰਿਫਤਾਰੀ ਖਿਲਾਫ ਪਾਈ ਪਟੀਸ਼ਨ ਕੋਰਟ ਨੇ ਖਾਰਜ ਕਰ ਦਿੱਤੀ ਹੈ। ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ ਕਿਉਂਕਿ ਅੱਜ ਉਨ੍ਹਾਂ ਵੱਲੋਂ ਆਪਣੀ ਗ੍ਰਿਫ਼ਤਾਰੀ ਖਿਲਾਫ਼ ਪਾਈ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਫਿਲਹਾਲ ਉਹ ਰੋਪੜ ਜੇਲ੍ਹ ਵਿਚ ਬੰਦ ਰਹਿਣਗੇ।

ਜ਼ਿਕਰਯੋਗ ਹੈ ਕਿ ਕੁਲਬੀਰ ਜ਼ੀਰਾ ਨੇ ਕੁਝ ਦਿਨ ਪਹਿਲਾਂ ਜ਼ੀਰਾ ਦੇ BDPO ਦਫਤਰ ਬਾਹਰ ਲਗਾਤਾਰ 3 ਦਿਨ ਧਰਨਾ ਲਗਾਇਆ ਸੀ। ਇਸ ਦੌਰਾਨ ਕੁਲਬੀਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਵੀ ਧਰਨਾ ਦਿੱਤਾ। ਇਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਉੱਤੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸ ਦਈਏ ਕਿ ਅੱਜ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੁਲਬੀਰ ਜ਼ੀਰਾ ਨੂੰ ਮਿਲਣ ਲਈ ਰੋਪੜ ਜੇਲ੍ਹ ਪੁੱਜੇ।