ਜਲੰਧਰ | ਜਲੰਧਰ ਸ਼ਹਿਰ ਦੇ ਮਸ਼ਹੂਰ ਸੰਗੀਤ ਗੁਰੂ ਧਰਮਿੰਦਰ ਕੱਥਕ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਨਾਲ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਸਦਮਾ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰ ਦੇ ਖਾਣ ਤੋਂ ਬਾਅਦ ਉਨ੍ਹਾਂ ਨੂੰ ਹਾਰਟ ਅਟੈਕ ਹੋ ਗਿਆ, ਜਿਸ ਕਰ ਕੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।
ਦਿਓਲ ਨਗਰ ਦੇ ਧਰਮਿੰਦਰ ਕੱਥਕ ਦਾ ਕਲਾਸੀਕਲ ਮਿਊਜ਼ਿਕ ‘ਚ ਵੱਡਾ ਨਾਂ ਸੀ। ਉਹ ਕਈ ਵੱਡੇ ਗਾਇਕਾਂ ਨੂੰ ਸੰਗੀਤ ਦੀ ਸਿੱਖਿਆ ਦੇ ਚੁੱਕੇ ਹਨ। ਉਨ੍ਹਾਂ ਦੇ ਦਿਹਾਂਤ ‘ਤੇ ਸ਼ਹਿਰ ਦੀਆਂ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਘਾਹ ਮੰਡੀ ਦੇ ਸ਼ਮਸ਼ਾਨਘਾਟ ‘ਚ ਕਰ ਦਿੱਤਾ ਗਿਆ ਹੈ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।