ਚੰਡੀਗੜ੍ਹ | ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਦਫਤਰ ਵਿੱਚ ਦੋਵੇਂ ਕਾਂਗਰਸੀ ਵਿਧਾਇਕ ਬੀਜੇਪੀ ਵਿੱਚ ਸ਼ਾਮਿਲ ਹੋਏ। ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਭਾਜਪਾ ‘ਚ ਚਲੇ ਗਏ ਹਨ।
ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ। ਕੁਝ ਦਿਨ ਪਹਿਲਾਂ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ ਭਾਜਪਾ ‘ਚ ਸ਼ਾਮਿਲ ਹੋਏ ਸਨ। ਰਾਣਾ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਆਦਮੀ ਸੀ।
ਦੱਸ ਦੇਈਏ ਕਿ ਬੀਜੇਪੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਲਈ ਵਿਰੋਧੀ ਪਾਰਟੀਆਂ ਨੂੰ ਬੀਜੇਪੀ ਵਿੱਚ ਸ਼ਾਮਿਲ ਕਰਨ ਦੀ ਕਵਾਇਦ ਵਿੱਢੀ ਹੈ। ਹੁਣ ਕੈਪਟਨ ਧੜੇ ਦੇ ਲੀਡਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ।








































