ਫ਼ਿਰੋਜ਼ਪੁਰ, 1ਨਵੰਬਰ| ਫਿਰੋਜ਼ਪੁਰ ‘ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਫਿਰੋਜ਼ਪੁਰ ਦੇ ਸ਼ਹਿਰ ਦੇ ਵੇਹੜਾ ਬਾਣੋਵਾਲਾ ਗਲੀ ਵਿੱਚ ਗੋਲੀ ਲੱਗਣ ਕਾਰਨ ਸ਼ੂਟਰ ਗੁਰਪ੍ਰੀਤ ਸਿੰਘ ਲਾਡੀ ਸ਼ੇਰ ਖਾਂ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਲਾਡੀ ਸ਼ੇਰ ਖਾਂ ‘ਤੇ ਅਲੱਗ-ਅਲੱਗ ਧਾਰਾਵਾਂ ਤਹਿਤ ਕਈ ਮਾਮਲੇ ਦਰਜ ਸਨ। ਜਿਸਦੀ ਗੋਲ਼ੀ ਲੱਗਣ ਕਾਰਨ ਮੌਤ ਹੋ ਚੁੱਕੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ ਹੈ। ਜਿਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਸਦਾ ਮਰਡਰ ਕਿਸਨੇ ਕੀਤਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।