ਅੰਮ੍ਰਿਤਸਰ ‘ਚ ਪੁਲਿਸ ਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿਚਾਲੇ ਗੋਲੀਬਾਰੀ ਜਾਰੀ, ਇਕ ਗੈਂਗਸਟਰ ਦੇ ਮਾਰੇ ਜਾਣ ਦੀ ਖਬਰ, ਦੂਜੇ ਦੀ ਪੁਸ਼ਟੀ ਨਹੀਂ

0
434

ਅੰਮ੍ਰਿਤਸਰ | ਜ਼ਿਲ੍ਹੇ ਦੇ ਪਿੰਡ ਭਕਨਾ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਪੁਲਿਸ ਵਲੋਂ ਜਗਰੂਪ ਰੂਪਾ ਤੇ ਮੰਨੂ ਕੁੱਸਾ ਦਾ ਐਨਕਾਊਂਟਰ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਹਨਾਂ ਵਿਚੋਂ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ। ਇਹ ਗੈਂਗਸਟਰ ਸਿੱਧੂ ਮੂਸੇਵਾਲਾ ਦੇ ਕਾਤਲ ਹਨ।

ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਹਾਲੇ ਵੀ ਗੋਲੀਬਾਰੀ ਹੋ ਰਹੀ ਹੈ। ਗੈਂਗਸਟਰ ਪੁਲਿਸ ਵਾਲਿਆਂ ਤੇ ਏਕੇ 47 ਨਾਲ ਫਾਰਿੰਗ ਕਰ ਰਹੇ ਹਨ। ਇਕ ਗੈਂਗਸਟਰ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ, ਜਦੋਂਕਿ ਦੂਜੇ ਗੈਂਗਸਟਰ ਦੀ ਮੌਤ ਦੀ ਅਜੇ ਪੁਸ਼ਟੀ ਨਹੀਂ ਹੋਈ।

29 ਮਈ ਨੂੰ ਜਦੋਂ ਸਿੱਧੂ ਉਪਰ ਗੋਲੀਆਂ ਚਲਾਉਣ ਵਾਲਿਆਂ ਵਿਚ ਇਹ ਦੋਵੇ ਸ਼ਾਮਲ ਸੀ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਹ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਵਲੋਂ ਕਈ ਦਿਨਾਂ ਤੋਂ ਇਨ੍ਹਾਂ ‘ਤੇ ਤਿੱਖੀ ਨਜ਼ਰ ਰੱਖੀ ਹੋਈ ਸੀ। ਅੱਜ ਜਦੋਂ ਇਹਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਦੇ ਗੈਂਗਸਟਰਾਂ ਵਿਚਾਲੇ ਫਾਈਰਿੰਗ ਹੋ ਗਈ।