ਕੈਪਟਨ ਸਰਕਾਰ ਦੇ ਹੁਕਮ – ਹੁਣ ਪੰਜਾਬ ‘ਚ ਰੋਜ਼ਾਨਾ 8 ਘੰਟੇ ਖੁੱਲ੍ਹ ਸਕਣਗੀਆਂ ਦੁਕਾਨਾਂ

    0
    22803

    ਚੰਡੀਗੜ੍ਹ. ਪੰਜਾਬ ਸਰਕਾਰ ਨੇ ਹੁਣ ਕਰਫਿਊ ਦੌਰਾਨ ਦੁਕਾਨਾਂ ਖੋਲ੍ਹਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮੁਤਾਬਿਕ ਹੁਣ 8 ਘੰਟੇ ਦੁਕਾਨਾਂ ਖੋਲਣ ਦੀ ਆਗਿਆ ਦੇ ਦਿੱਤੀ ਹੈ। ਜਿਸ ਨਾਲ ਦੁਕਾਨਦਾਰਾਂ ਨੂੰ ਰਾਹਤ ਮਿਲੀ ਹੈ।
    ਹੁਣ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੀਆਂ। ਕੈਪਟਨ ਸਰਕਾਰ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਪਹਿਲਾਂ ਦੁਕਾਨਾਂ ਖੋਲਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸੀ।