ਤਰਨਤਾਰਨ : ਡਿਊਟੀ ‘ਤੇ ਜਾਣ ਲਈ ਤਿਆਰ ਹੋਣ ਵੇਲੇ ASI ਦਾ ਪਿਸਤੌਲ ਥੱਲੇ ਡਿਗਿਆ, ਗੋਲ਼ੀ ਚੱਲਣ ਨਾਲ ਇਕਲੌਤੇ ਪੁੱਤ ਦੀ ਮੌਤ

0
1203

ਤਰਨਤਾਰਨ| ਤਰਨਤਾਰਨ ‘ਚ ਪੰਜਾਬ ਪੁਲਿਸ ‘ਚ ਤਾਇਨਾਤ ਏਐਸਆਈ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਚੱਲੀ ਗੋਲੀ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਡਿਊਟੀ ਉਤੇ ਜਾਣ ਲਈ ਤਿਆਰ ਹੋ ਰਿਹਾ ਸੀ, ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾ ਡਿੱਗਿਆ ਅਤੇ ਗੋਲ਼ੀ ਚੱਲ ਗਈ। ਗੋਲ਼ੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਜਾ ਵੱਜੀ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਥਾਣੇਦਾਰ ਦਾ ਇਕਲੌਤਾ ਪੁੱਤ ਸੀ।