ਫਿਰੋਜ਼ਪੁਰ ‘ਚ ਵਿਆਹ ਵਾਲੇ ਘਰ ‘ਤੇ ਚਲਾਈਆਂ ਤਾਬੜਤੋੜ ਗੋ.ਲੀਆਂ, ਕੀਤੇ 200 ਰਾਊਂਡ ਫਾ.ਇਰ, 1 ਮਹਿਲਾ ਜ਼ਖਮੀ

0
1915

ਫਿਰੋਜ਼ਪੁਰ, 8 ਜਨਵਰੀ | ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ੀਰਾ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ਾ ਤਸਕਰਾਂ ਵੱਲੋਂ ਵਿਆਹ ਵਾਲੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਵੱਲੋਂ ਲਗਭਗ 200 ਰਾਊਂਡ ਫਾਇਰ ਕੀਤੇ ਗਏ। ਗੋਲੀ ਲੱਗਣ ਨਾਲ ਮਹਿਲਾ ਜ਼ਖਮੀ ਹੋ ਗਈ। ਉਸਦੇ ਪੇਟ ਵਿਚ 2 ਗੋਲੀਆਂ ਲੱਗੀਆਂ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਘਟਨਾ ਜ਼ੀਰਾ ਵਿਧਾਨ ਸਭਾ ਖੇਤਰ ਦੀ ਹੈ। ਫਇਰਿੰਗ ਦੌਰਾਨ ਘਰ ਤੇ ਪਰਿਵਾਰ ਦੇ ਰਿਸ਼ਤੇਦਾਰ ਮੌਜੂਦ ਸਨ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਕਿਸੇ ਤਰ੍ਹਾਂ ਲੁਕ ਕੇ ਆਪਣੀ ਜਾਨ ਬਚਾਈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਇਸ ਪਰਿਵਾਰ ਦੇ ਲੋਕਾਂ ਨੇ ਨਸ਼ਾ ਤਸਕਰੀ ‘ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਦਾ ਦੋਸ਼ ਸੀ ਕਿ ਉਹ ਇਲਾਕੇ ਵਿਚ ਸ਼ਰੇਆਮ ਨਸ਼ਾ ਵੇਚਦੇ ਹਨ ਤੇ ਪੁਲਿਸ ਇਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਕਰਦੀ ਤੇ ਅੱਜ ਜਦੋਂ ਘਰ ਵਿਚ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ, ਇਸੇ ਦੌਰਾਨ ਨਸ਼ਾ ਦਸਕਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ।

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਗੋਲੀਬਾਰੀ ਕਰਨ ਵਾਲੇ ਨਸ਼ਾ ਤਸਕਰ ਹਨ ਅਤੇ ਘਰ ‘ਤੇ 200 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸਨ। ਪੰਜਾਬ ਵਿਚ 24 ਘੰਟਿਆਂ ਵਿਚ ਗੋਲੀਬਾਰੀ ਦਾ ਇਹ ਦੂਜਾ ਮਾਮਲਾ ਹੈ। ਵਿਆਹ ਵਾਲੇ ਘਰ ‘ਚ ਕਈ ਮਹਿਮਾਨ ਮੌਜੂਦ ਸਨ। ਘਰ ਦੀ ਕੰਧ ਅਤੇ ਦਰਵਾਜ਼ੇ ‘ਤੇ ਗੋਲੀ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।