ਕਪੂਰਥਲਾ ‘ਚ ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ, 2 ਜ਼ਖਮੀ

0
2496

ਕਪੂਰਥਲਾ (ਸੁਨੀਲ ਕੁਮਾਰ ਗੋਗਨਾ) | ਪਿੰਡ ਬੂਟ ਵਿਖੇ ਚੱਲ ਰਹੇ ਧਾਰਮਿਕ ਮੇਲੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈਕੇ ਦੋ ਧਿਰਾਂ ‘ਚ ਹੋਈ ਤਕਰਾਰ ਦੌਰਾਨ ਇੱਕ ਧਿਰ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਨੌਜਵਾਨ ਬੁਰੀ ਤਰ੍ਹਾਂ ਜਖਮੀਂ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਿਲ ਕਰਵਾਇਆ ਗਿਆ ਹੈ।

ਜਖਮੀਆਂ ਦੀ ਪਹਿਚਾਣ ਵਿਸਾਖਾ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਪਿੰਡ ਬੂਟ ਤੇ ਅਮਨਦੀਪ ਸਿੰਘ ਪੁੱਤਰ ਲਹਿੰਬਰ ਸਿੰਘ ਨਿਵਾਸੀ ਪਿੰਡ ਤਲਵਨ ਨੂਰਮਹਿਲ ਨਕੋਦਰ ਜਿਲਾ ਜਲੰਧਰ ਦੇ ਰੂਪ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਬੂਟ ਵਿੱਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਇਸ ਦੌਰਾਨ ਅਮਨਦੀਪ ਸਿੰਘ ਤੇ ਵਿਸਾਖਾ ਸਿੰਘ ਵਿੱਚ ਕਿਸੇ ਗੱਲ ਨੂੰ ਲੈਕੇ ਬਹਿਸਬਾਜ਼ੀ ਸ਼ੁਰੂ ਹੋ ਗਈ। ਅਮਨਦੀਪ ਸਿੰਘ ਦੇ ਨਾਲ ਆਏ ਉਸਦੇ ਸਾਥੀਆਂ ਨੇ ਵਿਸਾਖਾ ਸਿੰਘ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਵਿਸਾਖਾ ਸਿੰਘ ਦੇ ਨਾਲ ਅਮਨਦੀਪ ਸਿੰਘ ਨੂੰ ਵੀ ਗੋਲੀ ਲੱਗ ਗਈ। ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਐਸਪੀ ਹੈਡ ਕੁਆਟਰ ਜਸਬੀਰ ਸਿੰਘ, ਐਸਐਚਉ ਸਿਟੀ ਸੁਰਜੀਤ ਸਿੰਘ ਪੱਤੜ ਤੇ ਪੀਸੀਆਰ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਪੁਲਿਸ ਨੇ ਕੁੱਝ ਨੌਜਵਾਨਾਂ ਨੂੰ ਰਾਉਂਡਅਪ ਵੀ ਕੀਤਾ ਹੈ।