ਜਲੰਧਰ ‘ਚ ਪੁਰਾਣੀ ਰੰਜਿਸ਼ ਕਾਰਨ ਚਲੀਆਂ ਗੋਲੀਆਂ, 2 ਧਿਰਾਂ ਵਿਚਾਲੇ ਹੋਇਆ ਝਗੜਾ

0
357

ਜਲੰਧਰ, 20 ਨਵੰਬਰ | ਮਹਾਨਗਰ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਲੰਧਰ ‘ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ਦਾ ਹੈ। ਜਿੱਥੇ ਪੁਰਾਣੀ ਰੰਜਿਸ਼ ਕਾਰਨ ਜਿੰਮ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਇੱਕ ਧਿਰ ਨੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਬੀਤੀ ਰਾਤ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕਰ ਰਹੀ ਹੈ। ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)