ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲੀਆਂ, ਹਮਲਾਵਰ ਗੋਲੀਆਂ ਚਲਾਉਂਦੇ ਗੱਡੀਆਂ ‘ਚ ਫਰਾਰ

0
1340

ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦੋਵਾਂ ਧਿਰਾਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਗੱਡੀਆਂ ‘ਚ ਸਵਾਰ ਹੋ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਹੈ।

ਉਧਰ ਦੇਰ ਸ਼ਾਮ ਪੁਲਿਸ ਨੂੰ ਪਿੰਡ ਮੋਹਨਪੁਰ ਕੋਲੋਂ ਇਕ 22 ਸਾਲਾ ਨੌਜਵਾਨ ਦੀ ਲਾਸ਼ ਮਿਲੀ, ਜਿਸ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਸਰਹਾਲੀ ਵਾਸੀ ਸਰਵਣ ਸਿੰਘ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ।