ਮੋਗਾ ‘ਚ ਕਬੂਤਰ ਦੇਖਣ ਨੂੰ ਲੈ ਕੇ ਚੱਲੀਆਂ ਗੋਲੀਆਂ; 1 ਵਿਅਕਤੀ ਹੋਇਆ ਗੰਭੀਰ ਜ਼ਖਮੀ

0
1593

ਮੋਗਾ, 23 ਅਕਤੂਬਰ | ਪਿੰਡ ਧੂੜਕੋਟ ਰਣਸੀਂਹ ਵਿਖੇ ਅੱਜ ਤੜਕਸਾਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਜਾਣਕਾਰੀ ਅਨੁਸਾਰ ਪਿੰਡ ਧੂੜਕੋਟ ਰਣਸੀਂਹ ਵਿਖੇ 7 ਵਜੇ ਦੇ ਕਰੀਬ 2 ਜਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਹਰਵਿੰਦਰ ਸਿੰਘ ਬਿੰਦਰੀ ਦੇ ਘਰ ਕਬੂਤਰ ਦੇਖਣ ਆਏ। ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਹਰਵਿੰਦਰ ਸਿੰਘ ਬਿੰਦਰੀ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।