ਕੁਰਾਲੀ ਦੀ ਰਹਿਣ ਵਾਲੀ ਸ਼ਵੇਤਾ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ

0
1277

ਕੁਰਾਲੀ | ਕੁਰਾਲੀ ਦੀ ਰਹਿਣ ਵਾਲੀ 22 ਸਾਲਾ ਵਿਦਿਆਰਥਣ ਸ਼ਵੇਤਾ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਹਾਦਸੇ ਦੀ ਸ਼ਿਕਾਰ ਹੋਈ ਸ਼ਵੇਤਾ ਦੇ ਮਾਪਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ।

ਸ਼ਵੇਤਾ ਦੇ ਮਾਪਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਉਸ ਦੀ ਧੀ ਦੀਆਂ ਕੁਝ ਜਾਣਕਾਰ ਲੜਕੀਆਂ ਦਾ ਉਨ੍ਹਾਂ ਨੂੰ ਫੋਨ ਆਇਆ ਜਿਨ੍ਹਾਂ ਨੇ ਦੱਸਿਆ ਕਿ ਸ਼ਵੇਤਾ ਦਾ ਐਕਸੀਡੈਂਟ ਹੋ ਗਿਆ ਹੈ ਤੇ ਇਹ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਵੇਤਾ ਡਿਊਟੀ ਕਰਕੇ ਪੈਦਲ ਘਰ ਨੂੰ ਵਾਪਸ ਪਰਤ ਰਹੀ ਸੀ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਦਰੜ ਦਿੱਤਾ।